← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 13 ਦਸੰਬਰ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ 19 ਦਸੰਬਰ ਨੂੰ ਕੈਰੀਅਰ ਕਾਨਫਰੰਸ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫਸਰ ਕ੍ਰਿਸ਼ਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਬਾਰਵੀਂ, ਬੀ.ਏ. ਤੋਂ ਬਾਅਦ ਭਵਿੱਖ ਅੰਦਰ ਸਵੈ-ਰੋਜ਼ਗਾਰ ਅਤੇ ਵੱਖ-ਵੱਖ ਖੇਤਰਾਂ ਅੰਦਰ ਰੋਜ਼ਗਾਰ ਹਾਸਲ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੈ-ਰੁਜਗਾਰ ਦੇ ਇਛੁੱਕ ਵਿਦਿਆਰਥੀਆਂ ਨੂੰ ਬੈਂਕ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਕਰਜ਼ਾ ਯੋਜਨਾਵਾਂ ਅਤੇ ਸਕਿਲ ਕੋਰਸਾਂ ਬਾਰੇ ਵੀ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੱਡੀ ਵੀਜ਼ਾ 'ਤੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ਵੀ ਕੌਸਲਿੰਗ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਭ ਲੈਣ ਦੀ ਅਪੀਲ ਕੀਤੀ।
Total Responses : 108