← ਪਿਛੇ ਪਰਤੋ
ਨਰਿੰਦਰ ਮੋਦੀ ਵੱਲੋਂ ਅਕਾਲੀ ਦਲ ਨੂੰ 99ਵੇਂ ਸਥਾਪਨਾ ਦਿਵਸ 'ਤੇ ਵਧਾਈ ਚੰਡੀਗੜ, 14 ਦਸੰਬਰ, 2019 : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਤਿੰਨ ਵੱਖ ਵੱਖ ਟਵੀਟ ਵਿਚ ਮੋਦੀ ਨੇ ਕਿਹਾ ਕਿ ਮੈਂ ਪੰਜਾਬ 'ਚ ਸਾਡੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਉਹਨਾਂ ਦੇ 99ਵੇਂ ਸਥਾਪਨਾ ਦਿਵਸ ਦੀ ਮੁਬਾਰਕਬਾਦ ਦਿੰਦਾ ਹਾਂ। ਭਾਰਤ ਦੀਆਂ ਸਭ ਤੋਂ ਪੁਰਾਣੀਆਂ ਸਿਆਸੀ ਪਾਰਟੀਆਂ 'ਚੋਂ ਇਕ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੋਕਾਂ ਦੀ ਸੇਵਾ ਕੀਤੀ ਹੈ ਤੇ ਉਹਨਾਂ ਦੇ ਹਰ ਮੁੱਦੇ ਨੂੰ ਬੇਬਾਕੀ ਨਾਲ ਚੁੱਕਿਆ ਹੈ। ਉਹਨਾਂ ਕਿਹਾ ਕਿ ਅੱਜ ਭਾਜਪਾ ਆਪਣੇ ਆਪ 'ਤੇ ਮਾਣ ਮਹਿਸੂਸ ਕਰਦੀ ਹੈ ਕਿ ਸਾਡਾ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੈ ਤੇ ਸਾਡਾ ਇਹ ਗਠਜੋੜ ਮਹਿਜ਼ ਸਿਆਸੀ ਹੀ ਨਹੀਂ ਸਗੋਂ ਇਕ ਅਪਣੱਤ ਦਾ ਰਿਸ਼ਤਾ ਹੈ। ਅਸੀਂ ਇਕੱਠੇ ਮਿਲ ਕੇ ਪੰਜਾਬ ਵਾਸੀਆਂ ਨੂੰ ਇਕ ਵਿਕਾਸ ਪੱਖੀ ਤੇ ਪੰਜਾਬ ਨੂੰ ਬੁਲੰਦੀਆਂ 'ਤੇ ਲਿਜਾਣ ਵਾਲੀ ਸਰਕਾਰ ਦਿੱਤੀ ਜਿਸਨੇ ਪੰਜਾਬ ਦੀ ਤਰੱਕੀ ਦੇ ਨਾਲ ਭਾਈਚਾਰਕ ਸਾਂਝ ਦੀ ਨਵੀਂ ਮਿਸਾਲ ਖੜੀ ਕੀਤੀ।
Total Responses : 936