ਲੁਧਿਆਣਾ,14 ਦਸੰਬਰ 2019 - ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਈ ਓ ਵਿੰਗ ਵੱਲੋਂ ਪੁਲਿਸ ਲਾਈਨਜ਼ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਪੀੜਤਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਡਾ. ਸਚਿਨ ਗੁਪਤਾ ਆਈ ਪੀ ਐਸ ਅਤੇ ਏ ਸੀ ਪੀ ਹਰਪਾਲ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਵਿਸ਼ੇਸ਼ ਕੈਂਪ 'ਚ ਇੰਸਪੈਕਟਰ ਜਸਵੀਰ ਸਿੰਘ,ਸਬ: ਇੰਸਪੈਕਟਰ ਬਲਵੀਰ ਸਿੰਘ, ਏ ਐਸ ਆਈ ਸੁਖਦੇਵ ਸਿੰਘ,ਜਗਦੇਵ ਸਿੰਘ ਅਤੇ ਅੰਗਰੇਜ ਸਿੰਘ ਨੇ ਵਿਭਾਗ 'ਚ ਆਈਆਂ ਦਰਖਾਸਤਾਂ ਦੇ ਨਿਪਟਾਰੇ ਲਈ ਦੋਵੇਂ ਧਿਰਾਂ ਨੂੰ ਸੱਦ ਕੇ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਿਕ ਕਰੀਬ 75 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਿਕ ਕਈ ਸ਼ਿਕਾਇਤਾਂ ਉਨ੍ਹਾਂ ਪਾਸ ਆਈਆਂ ਸਨ 'ਤੇ ਕਈ ਦਰਖਾਸਤਾਂ ਪੈਂਡਿੰਗ ਪਈਆਂ ਸਨ ਜਿਨ੍ਹਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਹੈ 'ਤੇ ਭਵਿੱਖ ਵਿੱਚ ਵੀ ਇਹੋ ਜਿਹੇ ਕੈਂਪ ਲਗਾਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਤਾਂ ਕਿ ਸ਼ਿਕਾਇਤ ਕਰਤਾਵਾਂ ਨੂੰ ਖੱਜਲ ਨਾ ਹੋਣਾ ਪਵੇ।