15 ਦਸੰਬਰ 2019 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੰਗਰੂਰ ਤੋਂ ਪਾਰਟੀ ਦੇ ਨੇਤਾ ਵਿਨੰਰਜੀਤ ਸਿੰਘ ਗੋਲਡੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਮਿਲੇ ਸਨ ਮਾਣ ਸਨਮਾਨ ਨੂੰ ਹਮੇਸ਼ਾ ਅਹਿਮੀਅਤ ਦਿੱਤੀ ਹੈ, ਉਨ੍ਹਾਂ ਕਿਹਾ ਕਿ ਪਾਰਟੀ ਤੋਂ ਉੱਪਰ ਅਤੇ ਉਸ ਵਿੱਚ ਮਿਲੇ ਅਹੁਦਿਆਂ ਤੋਂ ਵੱਧ ਕੇ ਕੁੱਝ ਵੀ ਨਹੀਂ ਹੁੰਦਾ, ਪੰਜਾਬੀਆਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਜਿਸ ਦਾ ਇਤਿਹਾਸ ਮਾਣਮੱਤਾ ਹੈ।
ਉਨ੍ਹਾਂ ਕਿਹਾ ਕਿ ਛੋਟੇ ਹੁੰਦਿਆਂ ਜਦੋਂ ਵੀ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਜਾਂਦੇ ਸਨ ਤਾਂ ਸ: ਤੇਜਾ ਸਿੰਘ ਸਮੁੰਦਰੀ ਹਾਲ ਦੇ ਨੇੜੇ ਦੀ ਲੰਘਣ ਤੇ ਉਹ ਤੇ ਸੋਚਦੇ ਸਨ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੇ ਅੰਦਰ ਕੀ ਹੁੰਦਾ ਹੋਵੇਗਾ, ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਆ ਕੇ ਕਈ ਵਾਰ ਸ: ਸੁਖਬੀਰ ਸਿੰਘ ਬਾਦਲ ਦੇ ਨਾਲ ਇਸ ਹਾਲ ਵੱਲ ਜਾਣਾ ਦਾ ਮੌਕਾ ਮਿਲਿਆ ਪਰ ਅੰਦਰ ਜਾਣ ਦਾ ਸਬੱਬ ਨਾ ਬਣ ਸਕਿਆ । ਅਕਾਲੀ ਦਲ ਦਾ ਡੈਲੀਗੇਟ ਬਣਾਏ ਜਾਣ ਤੇ ਵਿਨੰਰਜੀਤ ਸਿੰਘ ਗੋਲਡੀ ਨੇ ਸੁਖਬੀਰ ਸਿੰਘ ਬਾਦਲ ਅਤੇ ਆਪਣੇ ਸੱਜਣਾਂ ਮਿੱਤਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡੈਲੀਗੇਟ ਬਣਨ ਦੇ ਨਾਲ਼ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਨ ਦਾ ਮੌਕਾ ਮਿਲਿਆ ਹੈ ਅਤੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਤੌਰ ਡੈਲੀਗੇਟ ਪਹੁੰਚ ਕੇ ਉਨ੍ਹਾਂ ਨੂੰ ਮਨ ਵਿੱਚ ਬਹੁਤ ਮਾਣ ਸਨਮਾਨ ਮਹਿਸੂਸ ਹੋਇਆ । ਵਿਨੰਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ, ਉਸ ਜਥੇਬੰਦੀ ਦੇ ਮੈਂਬਰ ਹਨ ਜਿਸ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ