← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪੁਰ 15 ਦਸੰਬਰ 2019 : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਦੀ ਮਾਸਿਕ ਮੀਟਿੰਗ ਦਫਤਰ ਬੀ-17 ਡੀਸੀ ਕੰਪਲੈਕਸ ਵਿਚ ਦੇਵ ਰਾਜ ਨਰੂਲਾ ਦੀ ਪ੍ਰਧਾਨਗੀ ਵਿਚ ਹੋਈ। ਇਸ ਮੌਕੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿਚ ਕੌਰ ਕਮੇਟੀ ਦੇ ਮੈਂਬਰਾਂ ਨੇ 'ਪੈਨਸ਼ਨਰ ਡੇਅ' 17 ਦਸੰਬਰ 2019 ਨੂੰ ਮਨਾਉਣ ਬਾਰੇ ਵਿਚਾਰਾਂ ਕੀਤੀਆਂ ਅਤੇ ਪੈਨਸ਼ਨ ਡੇਅ 17 ਦਸੰਬਰ 2019 ਨੂੰ ਲਾਇਨ ਕਲੱਬ ਸੰਤ ਲਾਲ ਰੋਡ ਫਿਰੋਜ਼ਪੁਰ ਕੈਂਟ ਵਿਖੇ ਮਨਾਉਣ ਦਾ ਫੈਸਲਾ ਕੀਤਾ। ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਾਰੀਆਂ ਪੈਨਸ਼ਨਰਜ਼ ਜਥੇਬੰਦੀਆਂ ਨੂੰ ਅਜਮੇਰ ਸਿੰਘ ਕਨਵੀਨਰ ਅਤੇ ਦੇਵ ਰਾਜ ਨਰੂਲਾ ਪ੍ਰਧਾਨ ਨੇ ਅਪੀਲ ਕੀਤੀ ਕਿ ਆਪਣੇ ਸਾਰੇ ਪੈਨਸ਼ਨਰਾਂ ਨੂੰ ਸਮਾਗਮ ਵਿਚ ਸ਼ਮੂਲੀਤ ਕਰਾਉਣ। ਪੰਜਾਬ ਗੌਰਮਿੰਅ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ 6ਵੇਂ ਪੇ ਕਮਿਸ਼ਨ ਦੀ ਰਿਪੋਰਟ 16 ਦਸੰਬਰ 2019 ਤੋਂ ਪਹਿਲਾ ਲਾਗੂ ਕੀਤੀ ਜਾਵੇ ਨਹੀਂ ਤਾਂ ਤਿੱਖੇ ਸੰਘਰਸ਼ ਆਰੰਭ ਕੀਤੇ ਜਾਣਗੇ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ 24 ਦਸੰਬਰ 2019 ਨੂੰ ਲੁਧਿਆਣਾ ਹੋ ਰਹੀ ਹੈ, ਜਿਸ ਵਿਚ ਅਗਲੇ ਵੱਡੇ ਸੰਘਰਸ਼ ਦੀ ਰੂਪ ਰੇਖਾ ਦੱਸੀ ਜਾਵੇਗੀ। ਇਸ ਮੌਕੇ ਦੇਵ ਰਾਜ ਨਰੂਲਾ ਪ੍ਰਧਾਨ ਨੇ ਫਿਰੋਜ਼ਪੁਰ ਦੇ ਸਾਰੀ ਪ੍ਰੈਸ ਦੇ ਚੀਫ ਅਡੀਟਰਾਂ ਨੂੰ ਅਪੀਲ ਕੀਤੀ ਕਿ ਉਹ 17 ਦਸੰਬਰ 2019 ਨੂੰ ਪ੍ਰੋਗਰਾਮ ਵਿਚ ਸ਼ਾਮਲ ਹੋਣ।
Total Responses : 942