ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਹਾਲਤ ਵਿਗੜੀ, ਹਸਪਤਾਲ ਦਾਖਲ
ਨਵੀਂ ਦਿੱਲੀ, 15 ਦਸੰਬਰ, 2019 : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਜੋ ਕਿ ਪਿਛਲੇ 13 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਤਬੀਅਤ ਵਿਗੜਲ ਕਾਰਨ ਉਹਨਾਂ ਨੂੰ ਇਥੇ ਦੇ ਐਲ ਐਨ ਜੇ ਪੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਸਵਾਤੀ ਮਾਲੀਵਾਲ ਮਹਿਲਾਵਾਂ ਨਾਲ ਬਲਾਤਕਾਰ ਕਰਨ ਦੇ ਦੋਸ਼ੀਆਂ ਨੂੰ 6 ਮਹੀਨਿਆਂ ਦੇ ਅੰਦਰ ਅੰਦਰ ਫਾਂਸੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ'ਤੇ ਬੈਠੇ ਹਨ। ਜਦੋਂ ਹੈਦਰਾਬਾਦ ਵਿਚ ਮਹਿਲਾ ਵੈਟਨਰੀ ਡਾਕਟਰ ਨਾਲ ਸੂਮਹਿਕ ਬਲਾਤਕਾਰ ਮਗਰੋਂ ਉਸਦਾ ਕਤਲ ਕੀਤਾ ਗਿਆ ਸੀ, ਉਸ ਘਟਨਾ ਤੋਂ ਬਾਅਦ ਉਹ ਭੁੱਖ ਹੜਤਾਲ 'ਤੇ ਬੈਠ ਗਏ ਸਨ। ਭੁੱਖ ਹੜਤਾਲ 'ਤੇ ਬੈਠਣ ਤੋਂ ਪਹਿਲਾਂ ਉਹਨਾਂ ਨੇ ਟਵੀਟ ਰਾਹੀਂ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ ਕਿ ਉਹ ਜੰਤਰ ਮੰਤਰ ਵਿਖੇ ਭੁੱਖ ਹੜਤਾਲ 'ਤੇ ਬੈਠਣ ਜਾ ਰਹੀ ਹੈ ਅਤੇ ਜਦੋਂ ਤੱਕ ਮਹਿਲਾਵਾਂ ਨੂੰ ਇਨਸਾਫ ਨਹੀਂ ਮਿਲਦਾ, ਭੁੱਖ ਹੜਤਾਲ 'ਤੇ ਬੈਠੀ ਰਹਾਂਗੀ