ਨਵੀਂ ਦਿੱਲੀ, 15 ਦਸੰਬਰ 2019 - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮਿਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਦੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ, ਓਖਲਾ ਵਿਹਾਰ, ਜਸੋਲਾ ਵਿਹਾਰ, ਆਸ਼ਰਮ ਨੰਬਰ 3 ਦੇ ਗੇਟ ਬੰਦ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਸਟੇਸ਼ਨਾਂ 'ਤੇ ਮੈਟਰੋ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।
ਹਿੰਸਾ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ 'ਚ ਫਲੈਗ ਮਾਰਚ ਕੀਤਾ ਗਿਆ ਅਤੇ ਪੁਲਿਸ ਦਾ ਕਹਿਣਾ ਹੈ ਕਿ ਹੁਣ ਹਾਲਾਤ ਕਾਬੂ 'ਚ ਹਨ। ਇਸ ਤੋਂ ਬਿਨਾਂ ਇਲਾਕੇ 'ਚ ਹੋਰ ਕੋਈ ਗੜਬੜ ਨਾ ਹੋਵੇ ਇਸ ਲਈ ਇਲਾਕੇ 'ਚ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਜਦੋਂ ਜਦੋਂ ਵਿਦਿਆਰਥੀ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰ ਰਹੇ ਸਨ ਤਾਂ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਿਆ ਸੀ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਤਿੰਨ ਬੱਸਾਂ ਨੂੰ ਅੱਗ ਵੀ ਲਾ ਦਿੱਤੀ ਗਈ ਸੀ। ਅਤੇ ਜਦੋਂ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾ ਰਹੇ ਸਨ ਤਾਂ ਉਨ੍ਹਾਂ 'ਤੇ ਵੀ ਹਮਲਾ ਹੋਇਆ ਅਤੇ ਇੱਕ ਕਰਮੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ।