ਨਵੀਂ ਦਿੱਲੀ, 15 ਦਸੰਬਰ 2019 - ਦਿੱਲੀ ਦੇ ਜਾਮਿਆ 'ਚ ਹੋਈ ਹਿੰਸਾ ਤੋਂ ਬਾਅਦ ਹਾਲਾਤ ਵਿਗੜਦੇ ਹੀ ਜਾ ਰਹੇ ਹਨ। ਇਸ ਵੇਲੇ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਨਾਗਰਿਕਾ ਸੋਧ ਬਿੱਲ ਦੇ ਵਿਰੋਧ ਤੋਂ ਬਾਅਦ ਹੋਈ ਹਿੰਸਾ 'ਚ ਦੋ ਜਾਣਿਆ ਦੀ ਮੌਤ ਹੋ ਗਈ ਹੈ ਪਰ ਅਜੇ ਤੱਕ ਇਸ ਬਾਰੇ ਕੋਈ ਵੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ। ਇਸ ਤੋਂ ਬਿਨਾਂ ਪ੍ਰਦਰਸ਼ਨ ਕਰ ਰਹੀਆਂ 42 ਲੜਕੀਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਸਥਾਨਕ ਨਿਵਾਸੀਆਂ ਦਾ ਪੁਲਿਸ 'ਤੇ ਇਲਜ਼ਾਮ ਹੈ ਕਿ ਪੁਲਿਸ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ ਅਤੇ ਉਨ੍ਹਾਂ ਨਾਲ ਨਜਾਇਜ਼ ਕੁੱਟਮਾਰ ਕੀਤੀ ਹੈ।
ਇਸ ਤੋਂ ਬਿਨਾਂ ਏਐੱਨਆਈ ਦੀ ਪੱਤਰਕਾਰ ਬੁਸ਼ਰਾ ਸੇਖ ਨੇ ਵੀ ਦਿੱਲੀ ਪੁਲਿਸ 'ਤੇ ਇਲਜ਼ਾਮ ਲਾਏ ਕਿ ਪੁਲਿਸ ਨੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ ਅਤੇ ਉਨ੍ਹਾਂ ਦਾ ਫੋਨ ਵੀ ਖੋਹ ਲਿਆ ਜਦੋਂ ਉਨ੍ਹਾਂ ਨੇ ਆਪਣੇ ਫੋਨ ਦੀ ਮੰਗ ਕੀਤੀ ਤਾਂ ਉਨ੍ਹਾਂ ਨਾਲ ਗੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਅਤੇ ਪੁਲਿਸ ਵਾਲੇ ਵੱਲੋਂ ਉਨ੍ਹਾਂ ਦੇ ਵਾਲ ਵੀ ਖਿੱਚੇ ਗਏ। ਉਨ੍ਹਾਂ ਕਿਹਾ ਕਿ ਉਹ ਇੱਥੇ ਹਾਲਾਤਾਂ ਦੀ ਕਵਰੇਜ ਕਰਨ ਆਏ ਸਨ ਨਾ ਕਿ ਘੁੰਮਣ ਪਰ ਫਿਰ ਵੀ ਪੁਲਿਸ ਵੱਲੋਂ ਉਨ੍ਹਾਂ ਨਾਲ ਇਹੋ ਜਿਹਾ ਵਿਵਹਾਰ ਕੀਤਾ ਗਿਆ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://twitter.com/ANI/status/1206214946905681922
ਉੱਥੇ ਹੀ ਦਿੱਲੀ ਦੇ ਉੱਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਇਸ ਹਿੰਸਾ ਦੀ ਨਿਆਇਕ ਜਾਂਚ ਦੀ ਮੰਗ ਕੀਤੀ। ਅਤੇ ਨਾਲ ਹੀ ਉਨ੍ਹਾਂ ਨੇ ਪੁਲਿਸ ਦੀ ਕਾਰਗੁਜਾਰੀ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਅੱਗ ਲੱਗਣ ਤੋਂ ਪਹਿਲਾਂ ਪੁਲਿਸ ਵਾਲੇ ਬੱਸਾਂ 'ਚ ਪੀਲੇ ਅਤੇ ਸਫੇਦ ਰੰਗ ਵਾਲੀ ਕੈਨ ਨਾਲ ਕੀ ਪਾ ਰਹੇ ਹਨ ? ਇਸ ਤਸਵਿਰ ਰਾਹੀਂ ਉਨ੍ਹਾਂ ਨੇ ਅਸਿੱਧੇ ਤੌਰ 'ਤੇ ਬੀਜੇਪੀ 'ਤੇ ਨਿਸ਼ਾਨਾ ਸਾਧਿਆ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://twitter.com/msisodia/status/1206215031508979712