ਬਿਆਸ, 16 ਦਸੰਬਰ - ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਲੰਘੇ ਦਿਨੀਂ ਹੋਏ ਜਬਰ ਜਨਾਹ ਦੇ ਰੋਸ ਵਜੋਂ ਸੋਮਵਾਰ ਨੂੰ ਵੱਡੀ ਗਿਣਤੀ 'ਚ ਇਲਾਕੇ ਦੇ ਲੋਕਾਂ ਦੁਆਰਾ ਸਕੂਲ ਦੇ ਸਾਹਮਣੇ ਭਾਰੀ ਇਕੱਠ ਕੀਤਾ ਗਿਆ। ਉਨ੍ਹਾਂ ਨੇ ਇਸ ਮਾਮਲੇ 'ਚ ਸਕੂਲ ਮੈਨੇਜਮੈਂਟ ਦੇ ਵਿਰੁੱਧ ਮਾਮਲਾ ਦਰਜ ਕਰਾਉਣ ਦੀ ਮੰਗ ਕੀਤੀ।
ਸਕੂਲ ਮੈਨੇਜਮੈਂਟ ਦੇ ਵਿਰੁੱਧ ਕੇਸ ਨਾ ਦਰਜ ਹੋਣ ਵਿਰੋਧ 'ਚ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਜਾਮ ਕਰ ਦਿੱਤਾ ਹੈ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਹੈ। ਉੱਥੇ ਹੀ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਪਹੁੰਚੀ ਹੋਈ ਹੈ।