ਏਜੰਸੀ
ਨਵੀਂ ਦਿੱਲੀ, 16 ਦਸੰਬਰ - ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ ਬਾਅਦ ਹੁਣ ਵਿਦਿਆਰਥੀਆਂ ਨੇ ਕੈਂਪਸ ਛੱਡਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸਵੇਰੇ ਕਈ ਵਿਦਿਆਰਥੀ ਘਰਾਂ ਨੂੰ ਵਾਪਸ ਪਰਤਦੇ ਦਿਖਾਈ ਦਿੱਤੇ।
ਸੋਮਵਾਰ ਨੂੰ ਜਾਮੀਆ ਮਿਲੀਆ ਇਸਲਾਮੀਆ ਦੀ ਸਥਿਤੀ ਤਣਾਅਪੂਰਨ ਬਣੀ ਰਹੀ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਆਪਣੇ ਘਰਾਂ ਨੂੰ ਰਵਾਨਾ ਹੋਣ ਦਾ ਫੈਸਲਾ ਕੀਤਾ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ 35 ਹਿਰਾਸਤ ਵਿਚ ਲਏ ਗਏ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।