← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 13 ਜਨਵਰੀ 2020: ਡਿਜਨੀ ਪਲੇਅ ਵੇ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਨੰਨ੍ਹੇ ਮੁੰਨੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਜਿਸ ਵਿੱਚ ਭੰਗੜਾ ਗਿੱਧਾ ਆਦਿ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਨੀਤੂ ਕੱਕੜ ਨੇ ਕਿਹਾ ਧੀਆਂ ਵੀ ਪੁੱਤਰਾਂ ਵਾਂਗ ਮੋਢੇ ਨਾਲ ਮੋਢਾ ਜੋੜ ਕੇ ਪਰਿਵਾਰ ਦੀ ਖੁਸ਼ਹਾਲੀ ਅਤੇ ਦੇਸ਼ ਦੇ ਵਿਕਾਸ 'ਚ ਆਪਣਾ ਯੋਗਦਾਨ ਪਾ ਰਹੀਆਂ ਹਨ, ਇਸ ਲਈ ਸਾਡਾ ਫਰਜ ਬਣਦਾ ਹੈ ਕਿ ਪੁੱਤਰਾਂ ਵਾਂਗ ਧੀਆਂ ਦੀ ਵੀ ਲੋਹੜੀ ਮਨਾਈ ਜਾਵੇ। ਇਸ ਦੌਰਾਨ ਬੱਚਿਆਂ ਨੂੰ ਮੂੰਗਫਲੀਆਂ ਅਤੇ ਰੇੜੀਆਂ ਵੰਡੀਆਂ ਗਈਆਂ।
Total Responses : 265