ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਦੇ ਹੋਏ।
ਫ਼ਤਹਿਗੜ੍ਹ ਸਾਹਿਬ, 14 ਜਨਵਰੀ 2020: ਸ. ਹਰਿੰਦਰ ਸਿੰਘ ਭਾਂਬਰੀ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਵਿਧਾਇਕ ਕਾਕਾ ਰਣਦੀਪ ਸਿੰਘ, ਸ. ਗੁਰਪ੍ਰੀਤ ਸਿੰਘ ਜੀ.ਪੀ., ਗੁਰਕੀਰਤ ਸਿੰਘ ਕੋਟਲੀ, ਅਮਰੀਕ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ ਤੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤਿਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਭ ਤੋਂ ਪਹਿਲਾਂ ਹਰਿੰਦਰ ਸਿੰਘ ਭਾਂਬਰੀ ਦੀ ਮਾਤਾ ਹਰਮੀਤ ਕੌਰ ਤੇ ਪਿਤਾ ਬਲਵੰਤ ਸਿੰਘ ਭਾਂਬਰੀ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਜਦੋਂ ਕਿ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਸ. ਭਾਂਬਰੀ ਦੇ ਗਲ ਵਿੱਚ ਹਾਰ ਪਾ ਕੇ ਉਨ੍ਹਾਂ ਨੂੰ ਚੇਅਰਮੈਨ ਦੀ ਕੁਰਸੀ 'ਤੇ ਬਿਠਾਇਆ।
ਇਸ ਮੌਕੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਕਿਹਾ ਕਿ ਸ. ਹਰਿੰਦਰ ਸਿੰਘ ਭਾਂਬਰੀ ਨੇ ਲੰਮੇਂ ਸਮੇਂ ਤੋਂ ਲੋਕਾਂ ਦੀ ਇਮਾਰਨਦਾਰੀ ਨਾਲ ਸੇਵਾ ਨਿਭਾਈ ਹੈ ਜਿਸ ਦੇ ਸਿੱਟੇ ਵਜੋਂ ਅੱਜ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ. ਭਾਂਬਰੀ ਬੜੇ ਹੀ ਮਿਲਣਸਾਰ ਤੇ ਸਾਊ ਸੁਭਅ ਦੇ ਮਾਲਕ ਅਤੇ ਜ਼ਿਲ੍ਹੇ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਗੇ।
ਇਸ ਮੌਕੇ ਸ. ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਜਿੰਮਵਾਰੀ ਸੌਂਪੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਜਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਯੋਜਨਾ ਕਮੇਟੀ ਦੇ ਅਧੀਨ ਆਉਂਦੀਆਂ ਸਾਰੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲ ਵਿੱਚ ਉਨ੍ਹਾਂ ਕਿਹਾ ਕਿ ਬਤੌਰ ਚੇਅਰਮੈਨ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਤੇ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ । ਉਨ੍ਹਾਂ ਇਹ ਵੀ ਕਿਹਾ ਕਿ ਪੇਂਡੂ ਸੜਕਾਂ, ਸਿਹਤ ਸਹੂਲਤਾਂ ਤੇ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਲਿਜਾਇਆ ਜਾਵੇਗਾ ਤੇ ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾਵੇਗਾ।
ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁਭਾਸ਼ ਸੂਦ, ਸ. ਭਾਂਬਰੀ ਦੀ ਧਰਮਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਰੰਧਾਵਾ, ਉਨ੍ਹਾਂ ਦੇ ਭਰਾ ਗੁਰਿੰਦਰ ਸਿੰਘ, ਆਈ.ਜੀ. ਪਟਿਆਲਾ ਰੇਂਜ ਸ਼੍ਰੀ ਜਤਿੰਦਰ ਸਿੰਘ ਔਲਖ, ਮੰਡੀ ਗੋਬਿੰਦਗੜ੍ਹ ਦੇ ਬਲਾਕ ਪ੍ਰਧਾਨ ਸ਼੍ਰੀ ਸੰਜੀਵ ਦੱਤਾ, ਸਾਬਕਾ ਪ੍ਰਧਾਨ ਸ਼੍ਰੀ ਰਜਿੰਦਰ ਬਿੱਟੂ, ਨਗਰ ਨਿਗਮ ਪਟਿਆਲਾ ਦੇ ਮੇਅਰ ਸ਼੍ਰੀ ਸੰਜੀਵ ਕੁਮਾਰ ਬਿੱਟੂ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ, ਜ਼ਿਲ੍ਹਾ ਪ੍ਰੈਸ ਇੰਚਾਰਜ ਪ੍ਰਮਵੀਰ ਸਿੰਘ ਟਿਵਾਣਾ, ਕਾਂਗਰਸ ਦੇ ਪ੍ਰਦੇਸ਼ ਸਕੱਤਰ ਸ਼੍ਰੀ ਸੰਦੀਪ ਬੱਲ, ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੇ ਚੇਅਰਮੈਨ ਸ਼੍ਰੀ ਵਿਜੈ ਕੁਮਾਰ ਟਿੰਕੂ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸ਼੍ਰੀ ਜੋਗਿੰਦਰ ਸਿੰਘ ਮੈਣੀ, ਅਮਲੋਹ ਦੇ ਬਲਾਕ ਪ੍ਰਧਾਨ ਸ਼੍ਰੀ ਜਗਵੀਰ ਸਿੰਘ ਸਲਾਣਾ, ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਸੈਲ ਸ਼੍ਰੀ ਸੈਫ ਅਹਿਮਦ, ਓਮ ਪ੍ਰਕਾਸ਼ ਤਾਂਗੜੀ, ਜਸਵੀਰ ਸਿੰਘ ਜੱਸੀ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ, ਵਾਈਸ ਪ੍ਰਧਾਨ ਸ਼੍ਰੀ ਬਲਵਿੰਦਰ ਸਿੰਘ ਮਾਵੀ, ਪ੍ਰਭਜੋਤ ਕੌਰ, ਡਾ. ਅਮਰਜੀਤ ਸਿੰਘ ਸੋਹਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਵੀ ਮੌਜੂਦ ਸਨ।