ਗੁਰਨਾਮ ਸਿੱਧੂ
ਫਿਰੋਜ਼ਪੁਰ 14 ਜਨਵਰੀ 2020 : ਜਲਾਲਾਬਾਦ ਤੋਂ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲ ਮੁਕੰਦ ਸ਼ਰਮਾ ਦੇ ਨਿਵਾਸ ਅਸਥਾਨ 'ਤੇ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ, ਜਿਥੇ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਹਾਲ ਚਾਲ ਜਾਣਿਆ ਅਤੇ ਲੋਹੜੀ ਦਾ ਤਿਉਹਾਰ 'ਤੇ ਮਠਿਆਈ ਅਤੇ ਫਲ ਦੇ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਪੰਡਿਤ ਬਾਲ ਮੁਕੰਦ ਸ਼ਰਮਾ ਨੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਅਕਾਲੀ ਦਲ ਨੂੰ ਉਨ੍ਹਾਂ ਦੇ ਗੜ੍ਹ ਜਲਾਲਾਬਾਦ ਵਿਚ ਹਰਾ ਕੇ ਜਿੱਤਣ 'ਤੇ ਵਧਾਈ ਦਿੰਦੇ ਹੋਏ ਰਾਜਨੀਤਿਕ ਗਤੀਵਿਧੀਆਂ 'ਤੇ ਵਿਚਾਰ ਵਟਾਂਦਰਾ ਕੀਤਾ। ਪੰਡਿਤ ਬਾਲ ਮੁਕੰਦ ਸ਼ਰਮਾ ਨੇ ਰਮਿੰਦਰ ਆਵਲਾ ਨੂੰ ਜਨਤਾ ਦੀ ਸੇਵਾ ਕਰਨਾ ਹੀ ਮੁੱਖ ਧਰਮ ਦੱਸਿਆ। ਇਸ ਮੌਕੇ ਰਮਿੰਦਰ ਸਿੰਘ ਆਵਲਾ ਦੇ ਨਾਲ ਕਾਂਗਰਸੀ ਆਗੁ ਅਤੇ ਕੌਂਸਲਰ ਮਨਜੀਤ ਸਿੰਘ, ਰਣਜੀਤ ਸਿੰਘ, ਪ੍ਰਦੀਪ ਧਵਨ, ਡਿੰਪਾ ਗੁੰਬਰ, ਬਾਓ ਗੁੰਬਰ, ਗੁਲਸ਼ਨ ਉਪਲ, ਰਾਜਾ, ਅਸ਼ੋਕ ਪੁਰੀ, ਕਾਲਾ ਹਲਵਾਈ ਆਦਿ ਹਾਜ਼ਰ ਸਨ।