ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਸੁੰਦਰ ਲਿਖਤ ਮਾਹਿਰ ਅਧਿਆਪਕਾਂ ਨਾਲ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ
ਭਵਿੱਖ ਵਿੱਚ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁੰਦਰ ਲਿਖਤ ਬਣਾੳੁਣ ਲਈ ਕੀਤੇ ਜਾਣਗੇ ਹੋਰ ਜ਼ਿਅਾਦਾ ਸੁਹਿਰਦ ੳੁਪਰਾਲੇ
ਐਸ.ਏ.ਐਸ. ਨਗਰ 14 ਜਨਵਰੀ, 2020: ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ| ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਅਾਪਕਾਂ ਵਿੱਚੋਂ ਸੁੰਦਰ ਲਿਖਤ ਮਾਹਿਰ ਅਧਿਆਪਕਾਂ ਨਾਲ਼ ਮੁੱਖ ਦਫ਼ਤਰ ਵਿਖੇ ਮੀਟਿੰਗ-ਕਮ-ਵਰਕਸਸ਼ਾਪ ਲਗਾਈ ਗਈ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁੰਦਰ ਲਿਖਾਈ ਗੁਣਾਤਮਕ ਸਿੱਖਿਆ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀ ਸੁੰਦਰ ਲਿਖਤ ਬਣਾੳੁਣ ਲਈ ਸੁਹਿਰਦ ੳੁਪਰਾਲੇ ਕਰ ਰਹੇ ਹਨ| ਪਰ ਅਧਿਅਾਪਕਾਂ ਦੇ ਵੱਲੋਂ ਮਿਲ ਰਹੇ ਫੀਡਬੈਕ ਅਨੁਸਾਰ ਵਿਦਿਆਰਥੀਆਂ ਦੀ ਸੁੰਦਰ ਲਿਖਾਈ ਬਣਾੳੁਣ ਦੀ ਲੋੜ ਹਮੇਸ਼ਾ ਮਹਿਸੂਸ ਕੀਤੀ ਜਾਂਦੀ ਹੈ|
ੳੁਹਨਾਂ ਨੇ ਸੁੰਦਰ ਲਿਖਤ ਮਾਹਿਰ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੁੰਦਰ ਲਿਖਤ ਬਣਾੳੁਣ ਲਈ ਕੀਤੇ ਜਾ ਸਕਣ ਵਾਲੇ ੳੁਪਰਾਲਿਅਾਂ ਸਬੰਧੀ ਸੁਝਾਅ ਦੇਣ ਦੀ ਗੱਲ ਕੀਤੀ।
ਵਿਦਿਆਰਥੀਆਂ ਨੂੰ ਆਧੁਨਿਕ ਅਤੇ ਮਨੋਵਿਗਿਆਨਕ ਤਰੀਕੇ ਨਾਲ਼ ਉਤਸ਼ਾਹਿਤ ਕਰਨ ਲਈ ਇਸ ਮੀਟਿੰਗ-ਕਮ- ਵਰਕਸ਼ਾਪ ਵਿੱਚ ਵਿਚਾਰ ਵਟਾਂਦਰਾ ਵੀ ਕੀਤਾ ਗਿਆ।
ਇਸ ਸੰਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਵਿਦਿਆਰਥੀਆਂ ਨੂੰ ਸੁੰਦਰ ਲਿਖਾਈ ਲਿਖਣ ਲਈ ਉਤਸ਼ਾਹਿਤ ਕਰਨ ਲਈ ਅਤੇ ਬੱਚਿਆਂ ਦੀ ਲਿਖਾਈ ਨੂੰ ਵੱਖ-ਵੱਖ ਢੰਗਾਂ ਨਾਲ ਸੁੰਦਰ ਬਣਾਉਣ ਦੀਆਂ ਵੱਖ-ਵੱਖ ਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਸੁੰਦਰ ਲਿਖਾਈ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁੰਦਰ ਲਿਖਾਈ ਸਬੰਧੀ ਤਕਨੀਕਾਂ 'ਤੇ ਜ਼ੋਰ ਦੇਣ ਲਈ ੳੁਤਸ਼ਾਹਿਤ ਕਰਨਾ ਚਾਹੀਦਾ ਹੈ।
ਇਸ ਇੱਕ ਰੋਜਾ ਮੀਟਿੰਗ-ਕਮ-ਵਰਕਸ਼ਾਪ ਵਿੱਚ ਸੁੰਦਰ ਲਿਖਾਈ ਵਿੱਚ ਮੁਹਾਰਤ ਰੱਖਣ ਵਾਲੇ ਅਧਿਆਪਕਾਂ ਨੇ ਭਾਗ ਲਿਆ ਜਿਨ੍ਹਾਂ ਵਿੱਚ ਜਗਤਾਰ ਸਿੰਘ ਸੋਖੀ, ਹਰਜਿੰਦਰ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਸੰਜੈ ਕੁਮਾਰ, ਜਗਦੀਪਕ ਸਿੰਘ, ਸੁਧਾ ਜੈਨ, ਮੀਨਾਕਸ਼ੀ ਵਰਮਾ, ਸੁਰਿੰਦਰ ਸਿੰਘ, ਸਿਮਰਨਜੀਤ ਸਿੰਘ, ਦੀਪਕ, ਸ਼ਵਿੰਦਰ ਕੌਰ, ਸੀਮਾ ਰਾਣੀ, ਸੁਸ਼ੀਲ ਕੁਮਾਰ ਨੇ ਭਾਗ ਲਿਆ।
ਇਸ ਮੌਕੇ ਮੀਟਿੰਗ ਵਿੱਚ ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਬਿੰਦੂ ਗੁਲਾਟੀ ਸਹਾਇਕ ਡਾਇਰੈਕਟਰ ਐਸ.ਸੀ.ਈ.ਆਰ.ਟੀ., ਡਾ.ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ, ਨਿਰਮਲ ਕੌਰ ਸਟੇਟ ਕੋਅਾਰਡੀਨੇਟਰ, ਪ੍ਰਿੰਸੀਪਲ ਰਾਜੇਸ਼ ਜੈਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।