ਅਸ਼ੋਕ ਵਰਮਾ
ਬਠਿੰਡਾ, 14 ਜਨਵਰੀ 2020: ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ•ਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਝੜਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ•ਾਂ ਦੱਸਿਆ ਕਿ ਇੱਥੋਂ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ•ਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣਗੇ। ਇਸ ਦੌਰਾਨ ਉਨ•ਾਂ ਵਲੋਂ ਰਾਸ਼ਟਰੀ ਸਮਾਰੋਹ ਨੂੰ ਵਧੀਆ ਢੰਗ ਨਾਲ ਮਨਾਉਣ ਲਈ ਹੋਣ ਵਾਲੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਵਲੋਂ ਕੀਤੇ ਗਏ ਕੰਮਾਂ ਦਾ ਰੀਵਿਊ ਵੀ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ•ਾਂ ਇਹ ਵੀ ਦੱਸਿਆ ਕਿ 23 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ। ਸਮਾਗਮ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੋਣਗੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸਮਾਗਮ ਮੌਕੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਅਤੇ ਟ੍ਰੈਫ਼ਿਕ ਨੂੰ ਕੰਟਰੋਲ ਕਰਨ ਅਤੇ ਪਾਰਕਿੰਗ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਨੂੰ ਆਰਮੀ ਵਿਭਾਗ ਨਾਲ ਤਾਲਮੇਲ ਕਰਕੇ ਮਿਲਟਰੀ ਬੈਂਡ ਅਤੇ ਕਮਿਸ਼ਨਰ ਨਗਰ ਨਿਗਮ ਬਹੁ-ਮੰਤਵੀ ਖੇਡ ਸਟੇਡੀਅਮ ਦੇ ਅੰਦਰ, ਬਾਹਰ, ਆਲੇ-ਦੁਆਲੇ ਅਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਰਿਹਰਸਲਾਂ ਤੇ ਸਮਾਗਮ ਮੌਕੇ ਮੁੱਢਲੀ ਡਾਕਟਰੀ ਸਹਾਇਤਾ, ਡਾਕਟਰੀ ਟੀਮਾਂ ਅਤੇ ਐਂਬੂਲੈਂਸ ਗੱਡੀ ਸਣੇ ਸਿਹਤ ਸਹੂਲਤਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਉਨ•ਾਂ ਜ਼ਿਲ•ਾ ਮੰਡੀ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਪੀਣ ਲਈ ਸਾਫ਼ ਪਾਣੀ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਨੂੰ ਸਮਾਗਮ ਵਾਲੀ ਥਾਂ 'ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਲੈ ਕੇ ਆਉਣ ਅਤੇ ਛੱਡਣ ਲਈ ਬੱਸਾਂ ਦਾ ਪ੍ਰਬੰਧ ਕਰਨ। ਜ਼ਿਲ•ਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਤੇ ਸੈਨਿਕ ਭਲਾਈ ਅਫ਼ਸਰ ਨੂੰ ਆਜ਼ਾਦੀ ਘੁਲਾਟੀਆਂ ਨੂੰ ਬੱਸ ਅੱਡੇ ਤੋਂ ਸਟੇਡੀਅਮ ਤੱਕ ਲਿਆਉਣ ਅਤੇ ਛੱਡਣ ਦੇ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਸਮਾਗਮ ਮੌਕੇ ਪਰੇਡ ਅਤੇ ਪੀ.ਟੀ. ਸ਼ੋਅ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਦਿੱਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ. ਹੈਡਕੁਆਰਟਰ ਸ਼੍ਰੀ ਸੁਰਿੰਦਰ ਪਾਲ ਸਿੰਘ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਹਾਜ਼ਰ ਸਨ ।