ਹਰੀਸ਼ ਕਾਲੜਾ
ਰੂਪਨਗਰ, 14 ਜਨਵਰੀ 2020: ਗਣਤੰਤਰ ਦਿਵਸ ਦੇ ਜਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਜੋ ਕਿ ਇਸ ਸਮਾਗਮ ਦੀ ਖਿੱਚ ਦਾ ਕੇਂਦਰ ਹੋਣਗੀਆਂ। ਇਹ ਜਾਣਕਾਰੀ ਏ.ਡੀ.ਸੀ. ਅਮਰਦੀਪ ਸਿੰਘ ਗੁਜਰਾਲ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਕੱਢੀਆਂ ਜਾਣ ਵਾਲੀਆਂ ਝਾਕੀਆਂ ਅਤੇ ਸਭਿਆਚਾਰਕ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਗੁਜਰਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮਾਰਕਫੈਡ, ਸਿਹਤ ਵਿਭਾਗ, ਜੰਗਲਾਤ ਵਿਭਾਗ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ ਵਿਭਾਗ, ਉਦਯੋਗ ਕੇਂਦਰ ਅਤੇ ਹੋਰ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਜਾਣਗੀਆਂ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤਿਆਰ ਕੀਤੀਆਂ ਜਾਣ ਅਤੇ ਆਪੋ ਆਪਣੇ ਵਿਭਾਗ ਨਾਲ ਸਬੰਧਤ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਬੈਨਰ ਵੀ ਲਗਾਏ ਜਾਣ ਜਿਨ੍ਹਾਂ ਨੂੰ ਵੇਖ ਕੇ ਆਮ ਲੋਕ ਉਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਇਸ ਉਪਰੰਤ ਉਨਾਂ 26 ਜਨਵਰੀ ਮੌਕੇ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੀਟਿੰਗ ਦੌਰਾਨ ੳਨਾਂ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਦੇਸ਼ ਭਗਤੀ ਤੇ ਅਧਾਰਤ ਹੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇ।