ਮੋਗਾ, 15 ਜਨਵਰੀ 2020 - ਮੋਗਾ ਦੇ ਪਿੰਡ ਡਰੋਲੀ ਭਾਈ 'ਚ ਕਬੱਡੀ ਮੈਚ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਿਨਾਂ ਇਸ ਗੋਲੀ-ਬਾਰੀ 'ਚ ਇੱਕ ਜਾਣੇ ਦੇ ਜ਼ਖਮੀ ਹੋਣ ਦੀ ਖਬਰ ਵੀ ਮਿਲ ਰਹੀ ਹੈ।
ਜਾਣਕਾਰੀ ਮਿਲ ਰਹੀ ਹੈ ਕਿ ਪਿੰਡ ਰਾਊਕੇ ਕਲਾਂ ਅਤੇ ਭਿੰਡਰ ਕਲਾਂ ਦੇ ਖਿਡਾਰੀਆਂ ਵਿਚਕਾਰ ਮੈਚ ਚੱਲ ਰਿਹਾ ਸੀ ਇਸ ਦੌਰਾਨ ਹੀ ਦੋਹਾਂ ਟੀਮਾਂ ਦੇ ਖਿਡਾਰੀਆਂ 'ਚ ਕਿਸੇ ਗੱਲ ਨੂੰ ਲੈ ਕੇ ਤੂੰ-ਤੂੰ, ਮੈਂ-ਮੈਂ ਹੋ ਗਈ ਇਹ ਗੱਲ ਇੰਨ੍ਹੀ ਵਧ ਗਈ ਕਿ ਖਿਡਾਰੀਆਂ ਵੱਲੋਂ ਗੋਲੀ ਵੀ ਚਲਾ ਦਿੱਤੀ ਗਈ। ਘਟਨਾ ਤੋਂ ਬਾਅਦ ਟੂਰਨਾਮੈਂਟ ਰੋਕ ਦਿੱਤਾ ਗਿਆ ਹੈ ਜਦੋਂ ਕਿ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ ਕੀਤੀ ਜਾ ਰਹੀ ਹੈ।