← ਪਿਛੇ ਪਰਤੋ
ਪ੍ਰਵਾਸੀ ਭਾਰਤੀ ਦਾ ਅਣਪਛਾਤਿਆਂ ਨੇ ਕੀਤਾ ਕਤਲ ਬੰਗਾ, 17 ਜਨਵਰੀ, 2020 : ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਚ ਇਕ ਪ੍ਰਵਾਸੀ ਭਾਰਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਬਲਵੀਰ ਸਿੰਘ ਨਾਂ ਦੇ ਪ੍ਰਵਾਸੀ ਭਾਰਤੀ ਦਾ ਕਤਲ ਕਰ ਕੇ ਫਰਾਰ ਹੋਗਏ। ਮ੍ਰਿਤਕ ਦੀ ਲੜਕੀ ਅਮਨਦੀਪ ਕੌਰ ਦਾ ਕਹਿਣਾ ਹੈ ਕਿ ਇਹ ਹੱਤਿਆ ਲੁੱਟ ਖੋਹ ਵਾਸਤੇ ਕੀਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਉਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Total Responses : 108