ਜਗਦੀਸ਼ ਥਿੰਦ
ਫਾਜ਼ਿਲਕਾ, 17 ਜਨਵਰੀ
ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆਂ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਵੱਲੋਂ ਪਲਸ ਪੋਲਿਓ ਮੁਹਿੰਮ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਉਪਰਾਲੇ ਜਾਰੀ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਇਸ ਮੁਨਿਆਦੀ ਰਾਹੀ ਲੋਕਾ ਨੂੰ ਸਿਹਤ ਵਿਭਾਗ ਵੱਲੋਂ 19 ਜਨਵਰੀ ਤੋ 21 ਜਨਵਰੀ 2020 ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲਿਓ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆ ਨੂੰ ਪੋਲਿਓ ਬੂਥਾਂ ’ਤੇ ਲਿਆ ਕੇ ਪੋਲਿਓ ਰੋਕੂ ਵੈਕਸੀਨ ਪਿਲਾ ਕੇ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਤਾਂ ਜ਼ੋ ਇਸ ਅਭਿਆਨ ਦੋਰਾਨ ਕੋਈ ਵੀ ਬੱਚਾ ਵਾਂਝਾ ਨਾ ਰਹਿ ਜਾਵੇ।
ਇਸ ਮੌਕੇ ਜਿਲ੍ਹਾ ਟੀਕਾਕਾਰਨ ਅਫਸਰ ਡਾ. ਤਰਲੋਚਨ ਸਿੰਘ ਨੇ ਦੱਸਿਆ ਕਿ ਤਿੰਨ ਦਿਨਾਂ ਮੁਹਿੰਮ ਦੌਰਾਨ 132971 ਬੱਚਿਆ ਨੂੰ ਪੋਲਿਓ ਰੋਕੂ ਵੈਕਸੀਨ ਪਿਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਅੰਦਰ ਪਲਸ ਪੋਲਿਓੁ ਵੈਕਸੀਨ ਲਈ 636 ਬੂਥਾਂ ਲਗਾਏ ਜਾਣਗੇ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 663 ਟੀਮਾਂ ਬਣਾਈਆ ਗਈਆਂ ਹਨ।
ਇਸ ਮੋਕੇ ਡਾ. ਸੁਨੀਤਾ ਰਾਣੀ ਐਪੀਡੀਮਾਲੋਜਿਸਟ, ਬਲਜੀਤ ਸਿੰਘ, ਸਵੇਤਾ, ਜ਼ਸਪਿੰਦਰ ਕੋਰ ਆਦਿ ਸਿਹਤ ਸਟਾਫ ਮੋਜੂਦ ਸਨ।