ਹਰੀਸ਼ ਕਾਲੜਾ
ਰੂਪਨਗਰ, 17 ਜਨਵਰੀ 2020 - ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸਵਪਨ ਸ਼ਰਮਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਉਪ ਕਪਤਾਨ ਪੁਲਿਸ ਚੰਦ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ 31ਵੇਂ ਸੜਕ ਸੁਰੱਖਿਆ ਸਪਤਾਹ ਦੌਰਾਨ ਜੀਨੀਅਸ ਇੰਟਰਨੈਸ਼ਨਲ ਸਕੂਲ, ਸੋਲਖੀਆਂ ਰੂਪਨਗਰ ਵਿਖੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ, ਰੂਪਨਗਰ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਅਤੇ ਸਿਟੀ ਟ੍ਰੈਫਿਕ ਇੰਚਾਰਜ ਰੂਪਨਗਰ ਏ.ਐਸ.ਆਈ. ਬਲਵੀਰ ਸਿੰਘ ਵੱਨੋਂ ਟ੍ਰੈਫਿਕ ਨਿਯਮਾਂ ਅੇਤ ਸੜਕ ਸੁਰਖਿਆ ਸਬੰਧੀ ਅੰਕੜਿਆਂ ਸਹਿਤ ਅਹਿਮ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ । ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਰੂਪਨਗਰ , ਸਬ ਇੰਸਪੈਕਟ ਰਣਜੀਤ ਸਿੰਘ ਵੱਲੋਂ ਅਮਰਜੈਸੀ ਹੈਲਪ ਲਾਇਨ 112 , ਸ਼ਕਤੀ ਐਪ ਅਤੇ ਨੌ ਯੌਅਰ ਪੁਲਿਸ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ ਗਈ। ਉੱਪ ਕਪਤਾਨ ਪੁਲਿਸ ਚੰਦ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਅਨੁਸ਼ਾਸ਼ਤ ਜੀਵਨ ਜੀਉਣ , ਨਸ਼ਿਆ ਦੀ ਬੁਰਾਈ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਅਨੁਸ਼ਾਸ਼ਤ ਜੀਵਨ ਜੀਉਣ, ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਆਦਤ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਸਕੂਲ ਪ੍ਰਸ਼ਾਸ਼ਨ ਨੂੰ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਬਡਮੁੱਲੀ ਜਾਣਕਾਰੀ ਦੇਣ ਅਤੇ ਜਾਗਰੂਕ ਕਰਨ ਲਈ ਉੱਪ ਕਪਤਾਨ ਪੁਲਿਸ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਦੇ ਸਨਮਾਨਤ ਕੀਤਾ।