ਅਸ਼ੋਕ ਵਰਮਾ
ਬਠਿੰਡਾ, 17 ਜਨਵਰੀ 2020 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਅੱਜ ਅਖ਼ੀਰਲੇ ਦਿਨ ਸਥਾਨਕ ਗੁਰੂ ਨਾਨਕ ਦੇਵ ਥਰਮਲ 'ਚ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ। ਤਿੰਨ ਰੋਜ਼ਾ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਸ਼੍ਰੀ ਗੁਰੂ ਨਾਨਕ ਜੀ ਦੀ ਬਾਣੀ, ਉਦਾਸੀਆਂ ਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਦੁਆਰਾ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੇ ਦੱਸੇ ਮਾਰਗ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਨਾਂ ਦੁਆਰਾ ਕੀਤੀਆਂ ਉਦਾਸੀਆਂ ਨੂੰ ਆਧੁਨਿਕ ਤਕਨੀਕ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਅਜਿਹੀ ਸ਼ਾਨਦਾਰ ਵਿਧੀ ਨਾਲ ਗੁਰੂ ਸਾਹਿਬਾਨ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣਾ ਸ਼ਲਾਘਾਯੋਗ ਕਦਮ ਹੈ ਕਿਉਂਕਿ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਅੱਜ ਹਰ ਕੋਈ ਤਕਨੀਕ ਨਾਲ ਜੁੜਿਆ ਹੋਇਆ ਹੈ।
ਸਮਾਗਮ ਦੇ ਅੱਜ ਅਖ਼ੀਰਲੇ ਦਿਨ ਵੀ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਜੀਵਨ ਅਤੇ ਫ਼ਲਸਫੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ।