← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 18 ਜਨਵਰੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਜਨਵਰੀ 2020 ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਬੋਹਰ ਦੇ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਪਰਿਸ਼ਦ ਸ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾਂ ਸਬੰਧੀ ਲੋੜਵੰਦ ਲੋਕ ਪਹੰੁਚ ਕਰਕੇ ਦਰਖਾਸਤ ਦੇ ਕੇ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿਚ ਪਹੰੁਚ ਕਰਨ ਵਾਲੇ ਲਾਭਪਾਤਰੀ ਆਪਣਾ ਅਧਾਰ ਕਾਰਡ ਜਾਂ ਕਿਸੇ ਹੋਰ ਪਹਿਚਾਣ ਦੇ ਸਬੂਤ ਨਾਲ ਲੈ ਕੇ ਆਉਣ ਤਾਂ ਜੋ ਮੌਕੇ ’ਤੇ ਲੋੜੀਂਦੇ ਦਸਤਾਵੇਜ ਦੇਖ ਕੇ ਯੋਗ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਚਾਇਤ ਅਫਸਰ ਅਬੋਹਰ ਨੂੰ ਇਸ ਕੈਂਪ ਦਾ ਨੋਡਲ ਅਫਸਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਜ਼ਿਲ੍ਹੇ ਦਾ ਕੋਈ ਵੀ ਲਾਭਪਾਤਰੀ ਆ ਕੇ ਫਾਰਮ ਭਰ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਕੈਂਪ ਵਿੱਚ ਸ਼ਮੂਲੀਅਤ ਕਰਕੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ।
Total Responses : 108