← ਪਿਛੇ ਪਰਤੋ
ਨਿਤਿਨ ਟੰਡਨ ਨੂੰ ਲਗਾਇਆ ਜ਼ਿਲ•ਾ ਲੁਧਿਆਣਾ ਦਾ ਕੋਆਰਡੀਨੇਟਰ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ 'ਪ੍ਰਸ਼ੰਸ਼ਾ ਪੱਤਰ' ਲੁਧਿਆਣਾ ਵਿਖੇ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਲੋਕ ਹਿੱਤ ਯੋਜਨਾਵਾਂ ਬਾਰੇ ਕੀਤਾ ਜਾਗਰੂਕ ਲੁਧਿਆਣਾ, 18 ਜਨਵਰੀ 2020: ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬਿਹਤਰ ਤਰੀਕੇ ਨਾਲ ਲੋਕਾਂ ਵਿੱਚ ਲਿਜਾਣ ਲਈ ਬੋਰਡ ਵੱਲੋਂ ਹਰੇਕ ਜ਼ਿਲ•ਾ ਪੱਧਰ 'ਤੇ ਯੂਥ ਕੋਆਰਡੀਨੇਟਰ (ਆਨਰੇਰੀ ਅਹੁਦਾ) ਲਗਾਏ ਜਾ ਰਹੇ ਹਨ। ਇਹ ਯੂਥ ਕੋਆਰਡੀਨੇਟਰ ਜ਼ਿਲ•ਾ ਪੱਧਰ 'ਤੇ ਤਾਇਨਾਤ ਸਹਾਇਕ ਡਾਇਰੈਕਟਰਾਂ ਦੇ ਤਾਲਮੇਲ ਨਾਲ ਸੂਬੇ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਦਾ ਕੰਮ ਕਰਨਗੇ। ਇਸ ਮੌਕੇ ਜ਼ਿਲ•ਾ ਕਾਂਗਰਸ ਪ੍ਰਧਾਨ (ਸ਼ਹਿਰੀ) ਸ੍ਰੀ ਅਸ਼ਵਨੀ ਕੁਮਾਰ ਸ਼ਰਮਾ, ਸ੍ਰ. ਪਰਮਜੀਤ ਸਿੰਘ ਪੰਮਾ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਹਾਜ਼ਰ ਸਨ। ਅੱਜ ਸਥਾਨਕ ਸਰਕਟ ਹਾਊਸ ਵਿਖੇ ਨੌਜਵਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬਿੰਦਰਾ ਨੇ ਸ਼ਹਿਰ ਦੇ ਯੂਥ ਆਗੂ ਸ੍ਰੀ ਨਿਤਿਨ ਟੰਡਨ ਨੂੰ ਜ਼ਿਲ•ਾ ਲੁਧਿਆਣਾ ਦਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਐਲਾਨ ਕੀਤਾ। ਉਨ•ਾਂ ਕਿਹਾ ਕਿ ਜ਼ਿਲ•ਾ ਪੱਧਰ ਦੀਆਂ ਨਿਯੁਕਤੀਆਂ ਕਰਨ ਉਪਰੰਤ ਸਟੇਟ ਅਤੇ ਹਲਕਾ ਪੱਧਰ 'ਤੇ ਵੀ ਅਜਿਹੇ ਕੋਆਰਡੀਨੇਟਰ ਨਿਯੁਕਤ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਇਸੇ ਤਰ•ਾਂ ਜੋ ਨੌਜਵਾਨ ਜਾਂ ਸੰਸਥਾਵਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਲਿਜਾਣ ਅਤੇ ਹਾਂ-ਪੱਖੀ ਬਦਲਾਅ ਲਈ ਸ਼ਲਾਘਾਯੋਗ ਕੰਮ ਕਰਨਗੇ, ਉਨ•ਾਂ ਨੂੰ ਪੰਜਾਬ ਸਰਕਾਰ ਵੱਲੋਂ 'ਪ੍ਰਸ਼ੰਸ਼ਾ ਪੱਤਰ' ਵੀ ਦਿੱਤੇ ਜਾਇਆ ਕਰਨਗੇ। ਇਨ•ਾਂ ਸਰਟੀਫਿਕੇਟਾਂ ਨੂੰ ਹਰ ਪੱਧਰ 'ਤੇ ਸਰਕਾਰੀ ਮਾਨਤਾ ਮਿਲੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ ਗਿਆ ਹੈ। ਬੋਰਡ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨਾਂ ਨਾਲ ਸੰਬੰਧਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਸੁਲਝਾ ਕੇ ਨੌਜਵਾਨਾਂ ਦਾ ਸਹਿਯੋਗ ਸੂਬੇ ਦੇ ਵਿਕਾਸ ਲਈ ਲਿਆ ਜਾਵੇ। ਸ੍ਰ. ਬਿੰਦਰਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੁਸ਼ਕਿਲਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਅਤੇ ਉਨ•ਾਂ ਦਾ ਉਚਿਤ ਹੱਲ ਕਢਵਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦਾ ਸਹਿਯੋਗ ਲੈਣ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਦ੍ਰਿੜ ਸੰਕਲਪ ਹੈ।
Total Responses : 107