ਰਜਨੀਸ਼ ਸਰੀਨ
- ਲੁਧਿਆਣਾ ਜਿਲ੍ਹਾ ਮਿਸ਼ਨ ਸ਼ਤ-ਪ੍ਤੀਸ਼ਤ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਏਗਾ - ਸਿੱਖਿਆ ਸਕੱਤਰ
- ਸਮਾਰਟ ਸਕੂਲ ਅਤੇ ਗੁਣਾਤਮਕ ਸਿੱਖਿਆ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਵਿੱਚ ਸਹਾਈ ਹੋਣਗੇ
ਲੁਧਿਆਣਾ 18 ਜਨਵਰੀ 2020 - ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਭਾਰਤੀ ਵਿੱਦਿਆ ਮੰਦਰ ਸਕੂਲ ਲੁਧਿਆਣਾ ਵਿਖੇ ਜਿਲ੍ਹੇ ਦੇ 533 ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਵੱਲੋਂ ਇਮਤਿਹਾਨਾਂ ਵਿੱਚ ਪਾ੍ਪਤ ਕੀਤੇ ਅੰਕਾਂ ਅਨੁਸਾਰ ਬੋਰਡ ਦੇ ਇਮਤਿਹਾਨਾਂ ਦੀ ਮਿਸ਼ਨ ਸ਼ਤ-ਪ੍ਤੀਸ਼ਤ ਦੀ ਪ੍ਰਾਪਤੀ ਲਈ ਤਿਆਰੀ ਕਰਨ ਹਿੱਤ ਅੰਕੜਾ ਵਿਸ਼ਲੇਸ਼ਣ ਕਰਨ ਦੀ ਵਿਸ਼ੇਸ਼ ਮੀਟਿੰਗ ਕੀਤੀ।
ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਅੰਕੜਾ ਵਿਸ਼ਲੇਸ਼ਣ ਕਰਨ ਸਮੇਂ ਧਿਆਨ ਵਿੱਚ ਰੱਖੀਆਂ ਜਾਣ ਵਾਲੀਆਂ ਗੱਲਾਂ ਬਾਰੇ ਦੱਸਿਆ ਤਾਂ ਜੋ ਸਕੂਲ ਮੁਖੀ ਵਿਦਿਆਰਥੀ ਕੇਂਦਰਿਤ ਪਹੁੰਚ ਬਣਾ ਕੇ ਯੋਜਨਾਬੰਦੀ ਕਰਨ ਅਤੇ ਹਰ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋ ਸਕੇ। ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਵਿਦਿਆਰਥੀਆਂ ਦੀ ਸੂਚੀਆਂ ਤਿਆਰ ਕਰਕੇ ਬਾਕੀ ਰਹਿੰਦੇ ਦਿਨਾਂ ਵਿੱਚ ਤਿਆਰੀ ਕਰਵਾਉਣ ਲਈ ਯੋਜਨਾਬੰਦੀ ਕਰਨ ਦੀ ਗੱਲ ਕੀਤੀ।
ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਦਾਨ ਕੀਤੀ ਜਾ ਰਹੀ ਹੈ। ਜਿਸ ਕਾਰਨ ਇਸ ਵਾਰ ਦਾਖ਼ਲਾ ਮੁਹਿੰਮ 14 ਨਵੰਬਰ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਸਕੂਲ ਮੁਖੀ ਅਤੇ ਅਧਿਆਪਕ ਆਪਣੇ-ਆਪਣੇ ਸਕੂਲਾਂ ਦੇ ਖੇਤਰਾਂ ਵਿੱਚ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਕੇ ਇਸ ਵਾਰ ਦਾਖਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਵਾਧਾ ਕਰਨ ਉਹਨਾਂ ਸਕੂਲ ਮੁਖੀਆਂ ਵੱਲੋਂ ਸਮਾਰਟ ਸਕੂਲਾਂ ਦੀ ਮੁਹਿੰਮ ਵਿੱਚ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ ਦੀ ਸਰਾਹਨਾ ਵੀ ਕੀਤੀ।