ਚੰਡੀਗੜ੍ਹ, 18 ਜਨਵਰੀ 2020 - ਪਟਿਆਲਾ ਤੋਂ ਸਾਬਕਾ ਐੱਮ.ਪੀ. ਧਰਮਵੀਰ ਗਾਂਧੀ ਵੱਲੋਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਸੀ.ਏ.ਏ. (CAA) ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਕਾਨੂੰਨ ਰਾਹੀਂ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਨੀਤੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤਾ। ਧਰਮਵੀਰ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦਾ ਏਜੰਡਾ ਹੈ ਕਿ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਬਣਾਇਆ ਜਾਵੇ ਪਰ ਉਹ ਇਸ ਮਨਸੂਬੇ 'ਚ ਕਦੇ ਵੀ ਕਾਮਯਾਬ ਨਹੀਂ ਹੋ ਸਕਣਗੇ।
ਧਰਮਵੀਰ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਭਾਰਤ ਦਾ 70 ਸਾਲ ਪਹਿਲਾਂ ਸੰਵਿਧਾਨ ਬਣਾਇਆ ਗਿਆ ਸੀ ਉਦੋਂ ਧਰਮ ਨਿਰਪੱਖ ਦੇਸ਼ ਦੇ ਤੌਰ 'ਤੇ ਹੀ ਬਣਾਇਆ ਗਿਆ ਸੀ। ਗਾਂਧੀ ਨੇ ਕਿਹਾ ਕਿ ਸਰਕਾਰ ਦੇਸ਼ ਨੂੰ ਇੱਕ ਸਾਜਿਸ਼ ਦੇ ਤਹਿਤ ਦੇਸ਼ ਨੂੰ ਵੰਡਣਾ ਚਾਹੁੰਦੀ ਹੈ ਪਰ ਦੇਸ਼ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ ਅਤੇ ਸਰਕਾਰ ਦੀਆਂ ਇਨ੍ਹਾਂ ਦੇਸ਼ ਵਿਰੋਧੀ ਨੀਤੀਆਂ ਦੇ ਖ਼ਿਲਾਫ ਲੋਕ ਖੜ੍ਹੇ ਹੋ ਰਹੇ ਹਨ ਜੋ ਕਿ ਨਾ ਕਿਸੇ ਪਾਰਟੀ ਨਾਲ ਸਬੰਧ ਰੱਖਦੇ ਹਨ ਅਤੇ ਨਾ ਹੀ ਕਿਸੇ ਧਰਮ ਦੇ ਨਾਲ ਸਬੰਧ ਰੱਖਦੇ ਹਨ। ਇਸ ਦੌਰਾਨ ਉਨ੍ਹਾਂ ਨੇ ਸੀ.ਏ.ਏ. (CAA) ਦੇ ਵਿਰੋਧ 'ਚ ਸੁਰਜੀਤ ਪਾਤਰ ਦੀ ਕਵਿਤਾ ਦੇ ਬੋਲ ਵੀ ਪੱਤਰਕਾਰਾਂ ਨਾਲ ਸਾਂਝੇ ਕੀਤੇ ਜੋ ਕਿ ਹੇਠਾਂ ਲਿਖੇ ਅਨੁਸਾਰ ਹਨ...
'ਤੂੰ ਜਗਾ ਦੇ ਮੋਮਬੱਤੀਆਂ, ਉੱਠ ਜਗਾ ਦੇ ਮੋਮਬੱਤੀਆਂ,
ਇੱਥੇ ਤਾਂ ਚੱਲਦੀਆਂ ਹੀ ਰਹਿਣੀਆਂ ਪੌਣਾਂ ਕਪੱਤੀਆਂ,
ਹਨੇਰ ਨਾ ਸਮਝੇ ਚਾਨਣ ਡਰ ਗਿਆ ਹੈ,
ਰਾਤ ਨਾ ਸੋਚੇ ਕਿ ਸੂਰਜ ਮਰ ਗਿਆ ਹੈ,
ਬਾਲ ਜੋਤਾਂ ਜ਼ਿੰਦਗੀ ਦੇ ਮਾਣ-ਮੱਤੀਆਂ,
ਤੂੰ ਜਗਾ ਦੇ ਮੋਮਬੱਤੀਆਂ, ਉੱਠ ਜਗਾ ਦੇ ਮੋਮਬੱਤੀਆਂ,