← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪੁਰ 19 ਜਨਵਰੀ 2020 : ਫਿਰੋਜ਼ਪੁਰ ਦੇ ਪਿੰਡ ਕਟੋਰਾ ਵਿਖੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖਮੀਂ ਹੋ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਕਟੋਰਾ ਨੇ ਦੱਸਿਆ ਕਿ ਉਸ ਦਾ ਪਿਤਾ ਭਗਵਾਨ ਸਿੰਘ (60) ਸਾਲ ਪੁੱਤਰ ਚੰਨਣ ਸਿੰਘ ਜੋ ਮੋਟਰਸਾਈਕਲ 'ਤੇ ਪਿੰਡ ਕਟੋਰਾ ਨੂੰ ਆ ਰਹੇ ਸੀ। ਰਣਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਢਾਣੀ ਪ੍ਰੀਤਮ ਸਿੰਘ ਦੇ ਕੋਲ ਪਹੁੰਚੇ ਤਾਂ ਆਰਿਫ ਕੇ ਦੀ ਸਾਈਡ ਤੋਂ ਇਕ ਕਾਰ ਸਵਿਫਟ ਨੰਬਰ ਪੀਬੀ 05 ਏ ਕੇ 8891 ਜਿਸ ਨੂੰ ਸਰਬਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਆਰਿਫ ਕੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ ਨੇ ਉਸ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦਾ ਪਿਤਾ ਭਗਵਾਨ ਸਿੰਘ ਜ਼ਖਮੀਂ ਹੋ ਗਿਆ ਤੇ ਜਿਸ ਨੂੰ ਇਲਾਜ ਲਈ ਦਸਮੇਸ਼ ਹਸਪਤਾਲ ਫਿਰੋਜ਼ਪੁਰ ਵਿਖੇ ਲੈ ਗਏ ਗਏ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਆਰਿਫ ਕੇ ਦੇ ਏਐੱਸਆਈ ਰਮੇਸ਼ ਮਸੀਹ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਬਿਆਨਾਂ ਤੇ ਕਾਰ ਚਾਲਕ ਸਰਬਜੀਤ ਸਿੰਘ ਖਿਲਾਫ 304-ਏ, 279 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 862