ਗੁਰਨਾਮ ਸਿੱਧੂ
ਫਿਰੋਜ਼ਪੁਰ 19 ਜਨਵਰੀ 2020 : ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਅਤੇ ਲੇਖਾਕਾਰ ਗੁਰਦੇਵ ਸਿੰਘ ਜੋਸਨ ਦੀ ਸੁਚੱਜੀ ਅਗਵਾਈ ਵਿਚ ਬਲਾਕ ਮਮਦੋਟ ਦੇ ਜਗਜੀਤ ਸਿੰਘ ਅਤੇ ਬਲਵਿੰਦਰ ਸਿੰਘ ਵੱਲੋਂ ਫਿੱਟ ਇੰਡੀਆ ਮੁਹਿੰਮ ਦੇ ਅਧੀਨ ਪਿੰਡ ਲੱਖੋਕੇ ਬਹਿਰਾਮ ਵਿਖੇ ਪਿੰਡਾਂ ਦੀਆਂ ਵੱਖ ਵੱਖ ਕਲੱਬਾਂ ਦੇ ਸਹਿਯੋਗ ਨਾਲ ਇਕ ਸਾਈਕਲ ਰੈਲੀ ਕਰਵਾਈ ਗਈ। ਇਸ ਰੈਲੀ ਵਿਚ ਵੱਖ ਵੱਖ ਪਿੰਡਾਂ ਦੇ ਨੌਜਵਾਨ ਅਤੇ ਕਲੱਬ ਪ੍ਰਧਾਨ ਨੇ ਹਿੱਸਾ ਲਿਆ। ਇਸ ਮੌਕੇ ਜਗਜੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਤਾਂ ਜੋ ਸਿਹਤਮੰਦ ਭਾਰਤ ਸਿਰਜਿਆ ਜਾ ਸਕੇ ਤਾਂ ਜੋ ਸ਼ਹੀਦ ਭਗਤ ਸਿੰਘ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕੀਏ। ਇਸ ਰੈਲੀ ਨੂੰ ਕਾਮਯਾਬ ਕਰਨ ਲਈ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਉੱਤਮ ਸਿੰਘ, ਮੁਖਤਿਆਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।