ਬੰਗਾ : 19 ਜਨਵਰੀ ,2020: ਬਾਬਾ ਬੁੱਢਾ ਜੀ ਤੋਂ ਲੈ ਕੇ ਹੁਣ ਤੱਕ ਦੇ ਸਮੂਹ ਗੁਰ ਸੇਵਕਾਂ ਦੀ ਯਾਦ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੇਵਕ ਦਿਵਸ ਯਾਦ ਸਮਾਗਮ ਅਤੇ ਗੁਰਪੁਰ ਵਾਸੀ ਬਾਬਾ ਹਰਭਜਨ ਸਿੰਘ ਭਲਵਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਿਪਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਵੇਰਾ ਦੇ ਸਹਿਯੋਗ ਨਾਲ ਫਰੀ ਜਨਰਲ ਮੈਡੀਕਲ ਚੈੱਕਅੱਪ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਲਗਾਇਆ ਗਿਆ। ਇਸ ਫਰੀ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਹਨਾਂ ਦਾ ਸਹਿਯੋਗ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਕੈਨੇਡਾ, ਜਗਜੀਤ ਸਿੰਘ ਸੋਢੀ, ਬਾਬਾ ਪ੍ਰੇਮ ਸਿੰਘ ਭੱਲੜੀ, ਬਾਬਾ ਅਜੀਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ, ਪਰਮਜੀਤ ਸਿੰਘ ਯੂ.ਕੇ., ਚਰਨਜੀਤ ਸਿੰਘ ਯੂ.ਕੇ. ਅਤੇ ਹੋਰ ਪਤਵੰਤੇ ਸੱਜਣਾਂ ਨੇ ਦਿੱਤਾ।
ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ, ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਟੀਮ ਨੇ ਕੈਂਪ ਵਿਚ ਆਏ 220 ਤੋਂ ਵੱਧ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ। ਮਰੀਜ਼ਾਂ ਦੇ ਬੀ.ਪੀ., ਸ਼ੂਗਰ ਦੇ ਜ਼ਰੂਰੀ ਟੈਸਟ ਵੀ ਹਸਪਤਾਲ ਵੱਲੋਂ ਫਰੀ ਕੀਤੇ ਗਏ। ਕੈਂਪ ਵਿਚ ਮੁਆਇਨਾ ਕਰਵਾਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਇਸ ਮੌਕੇ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਪ੍ਰੇਮ ਸਿੰਘ ਭੱਲੜੀ, ਬਾਬਾ ਅਜੀਤ ਸਿੰਘ, ਸ. ਆਸਾ ਸਿੰਘ ਜੀ ਸਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਸ. ਨਿਰਮਲ ਸਿੰਘ ਜੀ ਸਪੁੱਤਰ ਸੰਤ ਬਾਬਾ ਸੇਵਾ ਸਿੰਘ ਜੀ, ਬਾਬਾ ਖੜਕ ਸਿੰਘ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਕੈਨੇਡਾ, ਜਗਜੀਤ ਸਿੰਘ ਸੋਢੀ, ਬਾਬਾ ਵਾਹਿਗੁਰੂ ਸਿੰਘ ਜੀ, ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼ਰੋਮਣੀ ਗੁ: ਪ੍ਰਬੰਧਕ ਕਮੇਟੀ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ, ਬੀਬੀ ਅਮ੍ਰਿੰਤਪਾਲ ਕੌਰ ਸਾਬਕਾ ਸਰਪੰਚ ਨੌਰਾ, ਕਰਮਜੀਤ ਸਿੰਘ ਯੂ.ਕੇ, ਪਰਮਜੀਤ ਸਿੰਘ ਯੂ.ਕੇ., ਚਰਨਜੀਤ ਸਿੰਘ ਯੂ.ਕੇ., ਪਰਮਿੰਦਰ ਸਿੰਘ ਆਸਟਰੇਲੀਆ, ਭਾਈ ਜੋਗਾ ਸਿੰਘ, ਕੁਲਵੰਤ ਸਿੰਘ ਗੋਬਿੰਦਪੁਰ, ਜਰਨੈਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਰਾਹੁਲ ਗੋਇਲ, ਸੰਦੀਪ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਜੋ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਸਤਿਕਾਰ ਨਾਲ ਛਕਿਆ