ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਾਰਡ ਨੰ: 50 ਵਿਖੇ ਟੱਕ ਲਗਾ ਦੇ ਬਣਨ ਵਾਲੀਆਂ ਸੜਕਾਂ, ਗਲੀਆਂ ਤੇ ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ।
ਅੰਮ੍ਰਿਤਸਰ 19 ਜਨਵਰੀ 2020: ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਬਾਬਾ ਬੁਢਾ ਸ਼ਾਹ ਬਾਜਾਰ ਵਿਖੇ ਗਲੀਆਂ, ਨਾਲੀਆਂ ਤੇ ਪੱਕੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਵਾਰਡ ਨੰ: 50 ਵਿਚ ਕਾਫ਼ੀ ਹੱਦ ਤਕ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਜਿਹੜੇ ਥੋੜੇ ਬਹੁਤੇ ਰਹਿੰਦੇ ਹਨ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨਸਭਾ ਹਲਕਾ ਵਿਚ ਪੈਂਦੇ ਸਾਰੇ ਵਾਰਡਾਂ ਵਿਚ ਐਲ ਈ ਡੀ ਲਾਈਟਾਂ ਲਗਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ। ਸ੍ਰੀ ਸੋਨੀ ਨੇ ਕਿਹਾ ਵਾਰਡ ਨੰ: 50 ਵਿਚ ਵਿਕਾਸ ਦੇ ਕੰਮਾਂ ਵਿੱਚ ਕਿਸੇ ਤਰ•ਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਕੰਮ ਗੁਣਵੱਤਾ ਪੂਰਵਕ ਹੋਣੇ ਚਾਹੀਦੇ ਹਨ ਅਤੇ ਬਿਲਕੁਲ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਸੋਨੀ ਵਲੋਂ ਇਲਾਕੇ ਦੇ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ। ਸ੍ਰੀ ਸੋਨੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ ਵਿੱਚ ਤੁਹਾਡੀਆਂ ਮੁਸ਼ਕਿਲਾਂ ਦਾ ਹੱਲ ਕਰ ਦਿੱਤਾ ਜਾਵੇਗਾ।
ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਕੌਂਸਲਰ ਰਾਜਬੀਰ ਕੌਰ, ਸ੍ਰੀ ਮਨਜੀਤ ਸਿੰਘ ਬੋਬੀ, ਅਬਰੇਜ ਸਿੰਘ, ਗੁਲਸ਼ਨ ਰਾਜਾ, ਬਿੱਟੂ, ਕਪਿਲ , ਮੀਨਾ, ਮੋਨੀਕਾ, ਪੱਪੂ ਲੱਸੀ ਵਾਲੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।