ਭਾਰਤ ਨੇ ਆਸਟ੍ਰੇਲੀਆ 'ਤੇ 7 ਵਿਕਟਾਂ ਨਾਲ ਦਰਜ ਕੀਤੀ ਜਿੱਤ
ਬੈਂਗਲੌਰ, 19 ਜਨਵਰੀ 2020 - ਬੈਂਗਲੌਰ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਖੇਡੇ ਗਏ ਆਖਰੀ ਮੈਚ 'ਚ ਭਾਰਤ ਨੇ ਆਸਟ੍ਰੇਲੀਆਂ ਨੂੰ 7 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਵਨਡੇਅ ਸੀਰੀਜ 'ਤੇ 2-1 ਨਾਲ ਜਿੱਤ ਦਰਜ ਕੀਤੀ। ਅੱਜ ਦੇ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਪਹਿਲਾ ਟਾਸ ਜਿੱਤ ਕੇ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 286 ਦੌੜਾਂ ਬਣਾਈਆਂ। ਅਤੇ ਭਾਰਤ ਨੂੰ ਜਿੱਤ ਲਈ 287 ਦੌੜਾਂ ਦਾ ਟੀਚਾ ਦਿੱਤਾ। ਜਿਸ 'ਚ ਸਟੀਵ ਸਮਿੱਥ ਦੀਆਂ 131 ਦੌੜਾਂ ਸ਼ਾਮਿਲ ਹਨ।
ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਰੋਹਿਤ ਅਤੇ ਰਾਹੁਲ ਨੇ ਪਹਿਲੀ ਵਿਕਟ ਲਈ 69 ਦੌੜਾਂ ਜੋੜੀਆਂ। ਭਾਰਤ ਲਈ ਰਾਹੁਲ ਨੇ 19 ਅਤੇ ਰੋਹਿਤ ਸ਼ਰਮਾ ਨੇ ਸ਼ਾਨਦਾਰ ਸੈਂਕੜਾ ਜੜ੍ਹਦਿਆਂ 119 ਦੌੜਾਂ, ਵਿਰਾਟ ਕੋਹਲੀ ਨੇ 89 ਜਦੋਂ ਕਿ ਸ਼੍ਰੇਸ਼ ਅਈਅਰ ਨੇ 44 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ 47.3 ਓਵਰਾਂ 'ਚ 289 ਦੌੜਾਂ ਬਣਾ ਕੇ ਇਸ ਮੈਚ 'ਚ ਜਿੱਤ ਦਰਜ ਕੀਤੀਪ