ਗੁਰਨਾਮ ਸਿੱਧੂ
ਫਿਰੋਜ਼ਪੁਰ, 20 ਜਨਵਰੀ 2020 - ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਰੋਕਥਾਮ ਤਹਿਤ ਅੱਜ ਦੂਜੇ ਦਿਨ ਸਿਹਤ ਵਿਭਾਗ ਦੇ ਮੁਲਾਜ਼ਮਾਂ, ਆਂਗਣਵਾੜੀ ਵਰਕਰਾਂ ਅਤੇ ਸ਼ਹੀਦ ਭਗਤ ਸਿੰਘ ਕਾਲਜ ਸੋਢੇਵਾਲਾ ਦੇ ਵਿਦਿਆਰਥੀਆਂ ਨੇ ਘਰ ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸੇ ਲੜੀ ਦੇ ਤਹਿਤ ਫਿਰੋਜ਼ਪੁਰ ਕੈਂਟ ਦੇ ਸੁਪਰਵਾਈਜ਼ਰ ਨਰਿੰਦਰ ਸ਼ਰਮਾ, ਸੰਦੀਪ ਸਿੰਘ, ਡਾ. ਤੁਸ਼ਟੀ, ਡਾ. ਆਂਚਲ ਨੇ ਵੱਖ ਵੱਖ ਏਰੀਏ ਵਿਚ ਜਾ ਕੇ ਟੀਮਾਂ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਬੂੰਦਾਂ ਪਿਲਾਈਆਂ।