← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ, 20 ਜਨਵਰੀ 2020 - ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਕੈਪੀਟਲ ਟਰੱਸਟ ਪ੍ਰਾਈਵੇਟ ਲਿਮਟਡ ਬੈਂਕ ਦੁਆਰਾ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਰੋੁਜ਼ਗਾਰ ਕੈਂਪ ਵਿਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12ਵੀਂ ਪਾਸ ਹੋਵੇ ਅਤੇ ਪ੍ਰਾਰਥੀ ਸਰੀਰਿਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਵਿਚ ਭਾਗ ਲੈਣ ਦਾ ਸਮਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਪ੍ਰਾਰਥੀ ਦਫ਼ਤਰ ਵਿਖੇ ਇੰਟਰਵਿਊ ਸਮੇਂ ਆਪਣੇ ਜਰੂਰੀ ਦਸਤਾਵੇਜ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ ਅਤੇ ਡਰਾਇਵਿੰਗ ਲਾਇਸੰਸਲ ਆਦਿ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫ਼ਤਰ ਦੇ ਟੈਲੀਫੋਨ ਨੰਬਰ 01652-232315 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 936