← ਪਿਛੇ ਪਰਤੋ
ਲੰਡਨ, 20 ਜਨਵਰੀ 2020 - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੇ ਦਿਨ (ਐਤਵਾਰ) ਸ਼ਾਮੀ 7.38 ਵਜੇ ਅਲਮਸਟੈਡ ਰੋਡ, ਸੈਵਨਕਿੰਗਜ਼, ਇਲਫੋਰਡ ਵਿਖੇ ਵਾਪਰੀ। ਮ੍ਰਿਤਕਾਂ ਦੀ ਉਮਰ 20 ਤੋਂ 30 ਸਾਲ ਦਰਮਿਆਨ ਦੱਸੀ ਜਾਂਦੀ ਹੈ ਤੇ ਮ੍ਰਿਤਕਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਨੌਜਵਾਨਾਂ 'ਤੇ ਚਾਕੂ ਨਾਲ ਬੇਰਹਿਮੀ ਨਾਲ ਵਾਰ ਕੀਤੇ ਹੋਏ ਸਨ। ਇਸ ਕਤਲ ਕਾਂਡ 'ਚ ਪੁਲਿਸ ਵੱਲੋਂ ਦੋ ਸਿੱਖ ਮੂਲ ਦੇ 29 ਅਤੇ 39 ਸਾਲ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਵੱਲੋਂ ਇਸ ਤੀਹਰੇ ਕਤਲ-ਕਾਂਡ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਜਦੋਂ ਕਿ ਇਹ ਕਤਲ ਕਿਉਂ ਅਤੇ ਕਿਸ ਮਕਸਦ ਲਈ ਕੀਤੇ ਗਏ ਹਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
Total Responses : 189