← ਪਿਛੇ ਪਰਤੋ
ਨਵੀਂ ਦਿੱਲੀ, 20 ਜਨਵਰੀ 2020 - ਦਿੱਲੀ 'ਚ ਅਕਾਲੀ ਦਲ ਅਤੇ ਬੀਜੇਪੀ ਦਾ ਗਠਜੋੜ ਟੁੱਟ ਗਿਆ ਹੈ। ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਫਰਵਰੀ 'ਚ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਦਿੱਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਨ੍ਹਾਂ 'ਤੇ ਸੀ.ਏ.ਏ ਨੂੰ ਲੈ ਕੇ ਦਬਾਅ ਵਧਾਇਆ ਜਾ ਰਿਹਾ ਸੀ ਕਿ ਇਸ ਕਾਨੂੰਨ ਨੂੰ ਸਮਰਥਨ ਦਿੱਤਾ ਜਾਵੇ। ਪਰ ਅਕਾਲੀ ਦਲ ਆਪਣੇ ਸਟੈਂਡ 'ਤੇ ਕਾਇਮ ਹੈ ਅਤੇ ਦੇਸ਼ ਨੂੰ ਵੰਡਣ ਵਾਲੇ ਸੀ.ਏ.ਏ. ਕਾਨੂੰਨ ਦਾ ਵਿਰੋਧ ਕਰਦਾ ਹੈ।
Total Responses : 928