← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 21 ਜਨਵਰੀ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਲਸ ਪੋਲੀਓ ਮੁਹਿੰਮ ਤਹਿਤ ਘਰ-ਘਰ ਜਾ ਕੇ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾ ਪਿਲਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਤਹਿਤ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ 20 ਜਨਵਰੀ 2020 ਤੱਕ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾ ਨੇ 110953 ਘਰ ਦੌਰਾ ਕੀਤਾ ਤੇ ਬਾਕੀ ਰਹਿੰਦੇ 59 ਹਜਾਰ ਘਰਾਂ ’ਚ ਪਹੰੁਚ ਕਰਕੇ ਬੂੰਦਾ ਪਿਲਾਉਣ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ। ਇਸੇ ਤਰਾਂ ਬੀਤੇ ਦਿਨੀ 106341 ਬਚਿਆ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆ ਜਾ ਚੁੱਕੀਆ ਸਨ ਤੇ ਬਾਕੀ ਲਗਭਗ 27 ਹਜਾਰ ਬੱਚਿਆਂ ਨੂੰ 21 ਜਨਵਰੀ 2020 ਤੱਕ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਜਿਲਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਦੱਸਿਆ ਕੇ ਸਿਹਤ ਵਿਭਾਗ ਦੀਆਂ ਟੀਮਾਂ ਬੱਸ ਸਟੈਂਡ, ਰੇਲਵੇ ਸਟੇਸਨ ਤੇ ਦੂਰ ਦੁਰਾਡੇ ਢਾਣੀਆਂ ਤੇ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾ ਰਹੀਆਂ ਹਨ । ਇਸੇ ਤਰਾਂ ਜ਼ਿਲੇ ਦੇ ਅਧਿਕਾਰੀ ਟੀਮਾਂ ਨੰੂ ਚੈਕ ਕਰ ਰਹੇ ਹਨ।
Total Responses : 935