ਸੰਗਰੂਰ, 21 ਜਨਵਰੀ 2020 - ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ.ਡੀ.ਓ. ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਜਿਸ 'ਚ ਇੱਕ ਕਲਰਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਜਲ ਸਪਲਾਈ ਵਿਭਾਗ ਦੇ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਐੱਸ. ਡੀ. ਓ. ਹਰਸ਼ਰਨ ਸਿੰਘ ਦੇ ਸੰਗਰੂਰ ਦਫ਼ਤਰ ਵਿਖੇ ਟੀ. ਏ. ਦੇ ਬਿੱਲ ਬਕਾਇਆ ਸਨ ਅਤੇ ਇਨ੍ਹਾਂ ਬਿੱਲਾਂ ਦੀ ਅਦਾਇਗੀ ਨੂੰ ਲੈ ਕੇ ਹਰਸ਼ਰਨ ਸਿੰਘ ਅੱਜ ਆਪਣੇ ਸਾਥੀਆਂ ਸਣੇ ਸੰਗਰੂਰ ਦਫ਼ਤਰ ਪਹੁੰਚਿਆ ਅਤੇ ਤਕਰਾਰਬਾਜ਼ੀ ਦੇ ਚੱਲਦਿਆਂ ਹਰਸ਼ਰਨ ਸਿੰਘ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਕਲਰਕ ਅਸ਼ੋਕ ਵਰਮਾ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਕਲਰਕ ਸਿਵਲ ਹਸਪਤਾਲ ਸੰਗਰੂਰ ਵਿਖੇ ਜੇਰੇ ਇਲਾਜ ਹੈ। ਮੌਕੇ 'ਤੇ ਪਹੁੰਚ ਪੁਲਿਸ ਨੇ ਘਟਨਾ ਦੀ ਜਾਂਚ ਅਰੰਭ ਦਿੱਤੀ ਹੈ।