ਗੁਰਦਾਸਪੁਰ, 21 ਜਨਵਰੀ 2020 - ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ
ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ
ਕੀਤੀ ਗਈ ਹੈ । ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ।
ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਮੱਝਾਂ, ਗਾਵਾਂ ਦੀ ਨਸਲ ਸੁਧਾਰ ਲਈ ਮਸਨੂਈ ਗਰਭਧਾਨ
ਲਈ ਦਰਾਮਦ ਕੀਤੇ ਸੈਕਸਡ ਸੀਮਨ ਦੀ ਕੀਮਤ 1000 ਰੁਪਏ ਤੋਂ ਘਟਾ ਕੇ 300 ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੰਪੋਰਟਡ ਐੱਚ.ਐੱਫਰਸੀ ਸੀਮਨ ਦੀ ਫੀਸ 200 ਰੁਪਏ ਤੋਂ ਘਟਾ ਕੇ 50 ਰੁਪਏ, ਈ.ਟੀ.ਟੀ ਬੁੱਲ ਦੇ ਸੀਮਨ
ਅਤੇ ਈ.ਟੀ.ਟੀ ਰਾਹੀਂ ਜਨਮੇ ਇਮਪੋਰਟੇਡ ਆਈਬਰੋਜ ਵਾਲੇ ਬੁੱਲ ਦੇ ਸੀਮਨ ਦੀ ਕੀਮਤ 150 ਰੁਪਏ ਤੋਂ ਘਟਾ ਕੇ 35 ਰੁਪਏ ਅਤੇ
ਕੰਨਵੈਂਸ਼ਲ ਸੀਮਨ (ਨਾਨ ਈ.ਟੀ.ਟੀ/ਨਾਨ ਇਮਪੋਰਟੈਡ/ਯੂਨੀਸੈਕਸਡ) ਦੀ ਕੀਮਤ 75 ਰੁਪਏ ਤੋਂ ਘਟਾ ਕੇ 25 ਰੁਪਏ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਇਹ ਨਵੇਂ ਰੇਟ ਸੂਬੇ ਭਰ ਵਿੱਚ ਲਾਗੂ ਹੋ ਗਏ ਹਨ ਜਿਸ ਨਾਲ ਰਾਜ ਦੇ ਪਸ਼ੂ ਪਾਲਕਾਂ ਨੂੰ ਹਰ ਸਾਲ ਕਰੀਬ 10
ਕਰੋੜ ਰੁਪਏ ਤੋਂ ਵੱਧ ਦੀ ਰਾਹਤ ਮਿਲੇਗੀ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਪਸ਼ੂ ਪਾਲਣ ਵਿਭਾਗ
ਪੰਜਾਬ ਵਲੋਂ ਭਾਰਤ ਸਰਕਾਰ ਦੀ ਮੁਹਿੰਮ `ਨੈਸ਼ਨਲ ਏ.ਆਈ. ਪ੍ਰੋਗਰਾਮ` ਤਹਿਤ ਹਰ ਜ਼ਿਲੇ ਦੇ 300 ਪਿੰਡਾਂ ਦੇ 20,000
ਪਸ਼ੂਆਂ ਵਿੱਚ ਮੁਫ਼ਤ ਮਸਨੂਈ ਗਰਭਦਾਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਉਨਾਂ ਕਿਹਾ ਇਸ ਪ੍ਰੋਜੈਕਟ ਉੱਪਰ ਕਰੀਬ 7 ਕਰੋੜ ਰੁਪਏ ਖਰਚੇ ਜਾ ਰਹੇ ਹਨ।