ਮਾਨਸਾ
21 ਜਨਵਰੀ 2020 - ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋੋਲ ਅਤੇ ਜ਼ਮਾਨਤ 'ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ।
ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲ੍ਹੇ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸ਼ੁਰੂ ਕਰਕੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
1 - ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਦੌੌਰਾਨੇ ਗਸ਼ਤ ਬਾਹੱਦ ਭੀਖੀ ਉਕਤ ਮੁਲਜ਼ਮਾਂ ਨੂੰ ਮੋੋਟਰਸਾਈਕਲ ਬਜਾਜ ਸੀਟੀ.ਸਮੇਤ ਕਾਬੂ ਕਰਕੇ 200 ਨਸ਼ੀਲੀਆ ਗੋੋਲੀਆਂ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਨਸ਼ੀਲੀਆ ਗੋੋਲੀਆ 70/-ਰੁਪਏ ਪ੍ਰਤੀ ਪੱਤੇ (10 ਗੋਲੀਆਂ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ 100/-ਰੁਪਏ ਪ੍ਰਤੀ ਪੱਤੇ (10 ਗੋੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ। ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸੀ। ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
2 - ਇਸੇ ਤਰ੍ਹਾਂ ਐਸ.ਟੀ.ਐਫ. ਦੀ ਪੁਲਿਸ ਪਾਰਟੀ ਵੱਲੋੋਂ ਦੌੌਰਾਨ ਇੱਕ ਮੁਲਜ਼ਮ ਨੂੰ ਐਕਟਿਵਾ ਸਕੂਟਰੀ ਸਮੇਤ ਕਾਬੂ ਕਰਕੇ 150 ਨਸ਼ੀਲੀਆ ਗੋੋਲੀਆਂ ਮਾਰਕਾ ਕੈਰੀਸੋਮਾ ਅਤੇ 15 ਨਸ਼ੀਲੀਆ ਸੀਸ਼ੀਆ ਮਾਰਕਾ ਵਿਨਸੀਰੈਕਸ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ।
3 - ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਕਬਰਾ ਵਾਲਾ ਰੋਡ ਮਾਨਸਾ 'ਚ ਦੋ ਮੁਲਜ਼ਮਾਂ ਨੂੰ ਬਲੈਰੋ ਮੈਕਸੀ ਟਰੱਕ ਡਾਲਾ ਸਮੇਤ ਕਾਬੂ ਕਰਕੇ 264 ਬੋਤਲਾਂ (11 ਪੇਟੀਆ ਮਾਰਕਾ ਸ਼ਾਹੀ + 11 ਪੇਟੀਆ ਮਾਰਕਾ ਸਹਿਨਾਈ) ਸ਼ਰਾਬ ਠੇਕਾ ਦੇਸੀ, ਹਰਿਆਣਾ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਹਨਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋੋ 700/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ।
4 - ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਪਿੰਡ ਕੁਸ਼ਲਾ ਉਕਤ ਦੋਸ਼ੀ ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋੋ 700/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/-ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋੋ, ਕਿਸ ਪਾਸੋੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ।
5 - ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਮਿਲਣ ' ਤੇ 6 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋੋਂ ਢੁੱਕਵੀ ਜਗ੍ਹਾਂ ਤੇ ਰੇਡ ਕਰਕੇ ਉਕਤ ਦੋਸ਼ੀਆਂ ਨੂੰ ਤਾਸ਼ ਦੇ ਪੱਤਿਆ ਪਰ ਜੂਆ ਖੇਡਦਿਆ ਮੌੌਕਾ ਤੇ ਕਾਬੂ ਕਰਕੇ ਉਹਨਾਂ ਪਾਸੋੋਂ 1670/-ਰੁਪਏ ਦੀ ਨਗਦੀ ਦੜਾ ਸਟਾ ਅਤੇ 52 ਪੱਤੇ ਤਾਸ਼ ਦੀ ਬਰਾਮਦਗੀ ਕੀਤੀ ਗਈ ਹੈ।
ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ। ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।