ਅਸ਼ੋਕ ਵਰਮਾ
- ਡੇਅਰੀ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਹਿੱਤ ਚੁੱਕਿਆ ਕਦਮ
ਅਸ਼ੋਕ ਵਰਮਾ
ਬਠਿੰਡਾ, 21 ਜਨਵਰੀ 2020 - ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਨਸੂਈ ਗਰਭਦਾਨ ਦੀ ਫ਼ੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਮੱਝਾਂ, ਗਾਵਾਂ ਦੀ ਨਸਲ ਸੁਧਾਰ ਲਈ ਮਸਨੂਈ ਗਰਭਦਾਨ ਲਈ ਦਰਾਮਦ ਕੀਤੇ ਸੈਕਸਡ ਸੀਮਨ ਦੀ ਕੀਮਤ 1000 ਰੁਪਏ ਤੋਂ ਘਟਾ ਕੇ 300 ਰੁਪਏ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜਰਨੈਲ ਸਿੰਘ ਨੇ ਦੱਸਿਆ ਕਿ ਇਮਪੋਰਟਡ ਐੱਚ.ਐੱਫ/ਜਰਸੀ ਸੀਮਨ ਦੀ ਫੀਸ 200 ਰੁਪਏ ਤੋਂ ਘਟਾ ਕੇ 50 ਰੁਪਏ, ਈ.ਟੀ.ਟੀ ਦੀ ਬੁੱਲ ਦੀ ਸੀਮਨ ਅਤੇ ਈ.ਟੀ.ਟੀ ਰਾਹੀਂ ਜਨਮੇ ਇਮਪੋਰਟੇਡ ਆਈਬਰੋਜ ਵਾਲੇ ਬੁੱਲ ਦੇ ਸੀਮਨ ਦੀ ਕੀਮਤ 150 ਰੁਪਏ ਤੋਂ ਘਟਾ ਕੇ 35 ਰੁਪਏ ਅਤੇ ਕੰਨਵੈਸ਼ਲ ਸੀਮਨ (ਨਾਨ ਈ.ਟੀ.ਟੀ/ਨਾਨ ਇਮਪੋਰਟੈਡ/ਯੂਨੀਸੈਕਸਡ) ਦੀ ਕੀਮਤ 75 ਰੁਪਏ ਤੋਂ ਘਟਾ ਕੇ 25 ਰੁਪਏ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਹ ਨਵੇਂ ਰੇਟ ਜ਼ਿਲ•ੇ ਭਰ ਵਿੱਚ ਲਾਗੂ ਹੋ ਗਏ ਹਨ ਜਿਸ ਨਾਲ ਰਾਜ ਦੇ ਪਸ਼ੂ ਪਾਲਕਾਂ ਨੂੰ ਹਰ ਸਾਲ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਮਿਲੇਗੀ।
ਡਿਪਟੀ ਡਾਇਰੈਕਟਰ ਡੇਅਰੀ ਨੇ ਅੱਗੇ ਦੱਸਿਆ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਭਾਰਤ ਸਰਕਾਰ ਦੀ ਮੁਹਿੰਮ ਨੈਸ਼ਨਲ ਏ.ਆਈ.ਪ੍ਰੋਗਰਾਮ ਤਹਿਤ ਹਰ ਜ਼ਿਲ•ੇ ਦੇ 300 ਪਿੰਡਾਂ ਦੇ 20,000 ਪਸ਼ੂਆਂ ਵਿੱਚ ਮੁਫ਼ਤ ਮਸਨੂਈ ਗਰਭਦਾਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਇਸ ਪ੍ਰੋਜੈਕਟ ਉੱਪਰ ਕਰੀਬ 7 ਕਰੋੜ ਰੁਪਏ ਖਰਚੇ ਜਾ ਰਹੇ ਹਨ।