ਸੋਨੀਆ ਗਾਂਧੀ ਵੱਲੋਂ ਪੰਜਾਬ ਲਈ 11 ਮੈਂਬਰੀ ਤਾਲਮੇਲੀ ਕਮੇਟੀ ਦਾ ਗਠਨ
ਨਵੀਂ ਦਿੱਲੀ, 22 ਜਨਵਰੀ, 2020 : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਵਿਚ 11 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਪਾਰਟੀ ਅਤੇ ਸਰਕਾਰ ਨਾਲ ਵਧੇਰੇ ਚੰਗਾ ਤਾਲਮੇਲ ਬਣਾਇਆ ਜਾ ਸਕੇ।
ਇਸ ਤਾਲਮੇਲ ਕਮੇਟੀ ਦੇ ਚੇਅਰਪਰਸਨ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਥਾਪੇ ਗਏ ਹਨ ਜਦਕਿ ਇਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ ਜਨਰਲ ਸਕੱਤਰ ਏ ਆਈ ਸੀ ਸੀ, ਮੰਤਰੀ ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਸੁਖਜਿੰਦਰ ਸਿੰਘ ਸਰਕਾਰੀਆ, ਵਿਜੇ ਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਤੇ ਸਕੱਤਰ ਏ ਆਈ ਸੀ ਸੀ ਕੁਲਜੀਤ ਸਿੰਘ ਨਾਗਰਾ ਅਤੇ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਅਤੇ ਸਕੱਤਰ ਏ ਆਈ ਸੀ ਸੀ ਹੋਰ ਮੈਂਬਰ ਹੋਣਗੇ।