ਰਵੀ ਜੱਖੂ
ਚੰਡੀਗੜ੍ਹ, 22 ਜਨਵਰੀ 2020 - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਮੁਖਾਤਿਬ ਹੁੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਬੈਠਕ 'ਚ ਫੈਸਲਾ ਲਿਆ ਹੈ ਕਿ ਦਿੱਲੀ ਯੂਨਿਟ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੁਦ ਫੈਸਲਾ ਕਰ ਸਕਦੀ ਹੈ ।
ਉਨ੍ਹਾਂ ਕਿਹਾ ਕਿ ਹੁਣ 24 ਜਨਵਰੀ ਨੂੰ ਦਿੱਲੀ ਯੂਨਿਟ ਬੈਠਕ ਕਰਨ ਜਾ ਰਹੀ ਹੈ ਜਿਸ 'ਚ ਉਹ ਆਪਣੀ ਅਗਲੀ ਰਣਨੀਤੀ ਘੜੇਗੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਫੈਸਲਾ ਲਿਆ ਜਾਏਗਾ ਕਿ ਕਿਸ ਪਾਰਟੀ ਨੂੰ ਸਮਰਥਨ ਕਰਨਾ ਹੈ ਤੇ ਕਿਸ ਨੂੰ ਨਹੀਂ। ਉਥੇ ਹੀ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤੇ ਜਾਣ ਦੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਮਰਥਨ ਕਿਸੇ ਵੀ ਪਾਰਟੀ ਨੂੰ ਦਿੱਤਾ ਜਾ ਸਕਦਾ ਹੈ ।