ਰਵੀ ਜੱਖੂ
ਚੰਡੀਗੜ੍ਹ, 22 ਜਨਵਰੀ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 23 ਜਨਵਰੀ ਨੂੰ ਸੂਬੇ ਵਿੱਚ ਤੇਜ਼ੀ ਨਾਲ ਘੱਟ ਰਹੇ ਜਲ ਸਰੋਤਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਲਈ ਆਲ ਪਾਰਟੀ ਮੀਟਿੰਗ ਬੁਲਾਈ ਹੈ। ਜਿਸ 'ਚ ਅਕਾਲੀਦਲ ਸ਼ਾਮਲ ਹੋਵੇਗਾ।
ਇਹ ਫੈਸਲਾ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ। ਇਸ ਮੀਟਿੰਗ 'ਚ ਅਕਾਲੀ ਆਗੂ ਬਲਵਿੰਦਰ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਸ਼ਾਮਲ ਹੋਣਗੇ।