ਮਨਪ੍ਰੀਤ ਸਿੰਘ ਜੱਸੀ
- 24 ਜਨਵਰੀ ਨੂੰ ਹੋਵੇਗੀ ਗਣਤੰਤਰ ਦਿਵਸ ਸਮਾਗਮ ਦੀ ਫੁਲ ਡ੍ਰੈਸ ਰਿਹਰਸਲ
ਅੰਮ੍ਰਿਤਸਰ, 22 ਜਨਵਰੀ 2020 - ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਸ਼ਿਵਦੁਲਾਰ ਸਿੰਘ ਢਿਲੋ ਨੇ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਪ੍ਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ ਵੱਖ ਸਕੂਲਾਂ ਵੱਲੋਂ ਸਭਿਆਚਾਰਕ ਸਮਾਗਮ ਵੀ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ: ਢਿਲੋ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਸ੍ਰ: ਸੁਖਬਿੰਦਰ ਸਿੰਘ ਸਰਕਾਰੀਆ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ,ਜਲ ਸਰੋਤ , ਮਾਈਨਿੰਗ ਤੇ ਜੀਓਲੋਜੀ ਮੰਤਰੀ ਪੰਜਾਬ ਤਿਰੰਗਾ ਲਹਿਰਾਉਣਗੇ।
ਰਿਹਰਸਲ ਤੋਂ ਬਾਅਦ ਤਿਆਰੀਆਂ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ: ਢਿਲੋ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿਚ ਕੋਈ ਕਮੀ ਨਾ ਰਹੇ। ਉਨ੍ਹਾਂ ਇਸ ਵਾਰ ਤਿਆਰ ਕੀਤੇ ਸਭਿਆਚਾਰਕ ਸਮਾਗਮ ਦੀ ਵੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਵੱਖ ਵੱਖ ਵਿਭਾਗਾਂ ਵਲੋ ਵਿਕਾਸ ਨੂੰ ਦਰਾਸਾਉਦੀਆਂ ਝਾਂਕੀਆਂ ਵੀ ਪੇਸ਼ ਕੀਤੀ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਿੰਮਾਸੂ ਅਗਰਵਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਅਨਮਜੋਤ ਕੌਰ, ਐਸ ਡੀ ਐਮ ਸ਼੍ਰੀ ਵਿਕਾਸ ਹੀਰਾ ਅਤੇ ਸ੍ਰੀ ਸ਼ਿਵਰਾਜ ਸਿੰਘ ਬੱਲ,ਸ਼੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।