← ਪਿਛੇ ਪਰਤੋ
ਨਵੀਂ ਦਿੱਲੀ, 22 ਜਨਵਰੀ 2020 - ਸਾਈਕਲ ਕੰਪਨੀ ਐਟਲਸ ਦੇ ਮਾਲਕਾਂ 'ਚੋਂ ਇੱਕ ਸੰਜੇ ਕਪੂਰ ਦੀ ਘਰਵਾਲੀ ਨਤਾਸ਼ਾ ਕਪੂਰ (57) ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ 'ਚ ਪੁਲਿਸ ਵੱਲੋਂ ਇਹ ਮਾਮਲਾ ਖੁਦਕੁਸ਼ੀ ਦਾ ਦੱਸਿਆ ਜਾ ਰਿਹਾ ਹੈ। ਕਮਰੇ ਦਾ ਦਰਵਾਜਾ ਖੁੱਲ੍ਹਾ ਹੋਣ ਕਾਰਨ ਪੁਲਿਸ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਕਤਲ ? ਰਾਸ਼ਟਰੀ ਰਾਜਧਾਨੀ ਦਿੱਲੀ ਦੇ ਔਰੰਗਜੇਬ ਲੇਨ ਸਥਿਤ ਕੋਠੀ 'ਚ ਉਨ੍ਹਾਂ ਦੀ ਲਾਸ਼ ਇੱਕ ਪੱਖੇ ਨਾਲ ਲਟਕਦੀ ਹੋਈ ਮਿਲੀ। ਉਨ੍ਹਾਂ ਨੇ ਇੱਕ ਸੁਸਾਈਡ ਨੋਟ ਵੀ ਛੱਡਿਆ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਹ ਆਪਣੀ ਜ਼ਿੰਦਗੀ ਤੋਂ ਖੁਸ਼ ਨਹੀਂ ਸਨ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਖੁਦਕੁਸ਼ੀ ਦਾ ਕਾਰਨ ਆਰਥਿਕ ਤੰਗੀ ਵੀ ਹੋ ਸਕਦਾ ਹੈ। ਨਤਾਸ਼ਾ ਕਪੂਰ ਦਾ ਪੋਸਟ ਮਾਰਟਮ ਆਰਐੱਮਐੱਲ ਹਸਪਤਾਲ 'ਚ ਕਰਵਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਜਿਸ ਤੋਂ ਬਾਅਦ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।
Total Responses : 260