ਚੰਡੀਗੜ, 22 ਜਨਵਰੀ 2020: ਵਿਜੀਲੈਂਸ ਬਿਊਰੋ ਨੇ ਅੱਜ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਇੱਕ ਪਟਵਾਰੀ ਅਤੇ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਨੂੰ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਲਕਾ ਜੈਦ, ਤਹਿਸੀਲ ਭੁੱਲੱਥ, ਜਲਿ•ਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਪਰਮਜੀਤ ਸਿੰਘ ਨੂੰ ਮਨਜੀਤ ਸਿੰਘ ਦੀ ਸਕਾਇਤ 'ਤੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਮਨਜੀਤ ਸਿੰਘ ਵਿਜੀਲੈਂਸ ਬਿਊਰੋ ਕੋਲ ਆਇਆ ਅਤੇ ਉਹਨਾਂ ਦੋਸ ਲਾਇਆ ਹੈ ਕਿ ਪਟਵਾਰੀ ਉਸਦੀ ਜਮੀਨ ਦੇ ਇੰਤਕਾਲ ਲਈ 30,000 ਰੁਪਏ ਰਿਸਵਤ ਦੀ ਮੰਗ ਕਰ ਰਿਹਾ ਹੈ। ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਕਾਇਤਕਰਤਾ ਕੋਲੋਂ 20,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।
ਇਕ ਹੋਰ ਮਾਮਲੇ ਵਿੱਚ, ਵਿਜੀਲੈਂਸ ਨੇ ਏ.ਸੀ.ਪੀ. ਜਲੰਧਰ ਵੈਸਟ ਦੇ ਰੀਡਰ ਏ.ਐਸ.ਆਈ. ਰਾਜੇਸ ਕੁਮਾਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸੀ ਨੂੰ ਜਲੰਧਰ ਦੇ ਟਰੈਵਲ ਏਜੰਟ ਰਾਹੁਲ ਵਧਾਵਨ ਦੀ ਸਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਅਤੇ ਦੋਸ ਲਾਇਆ ਹੈ ਕਿ ਏ.ਐਸ.ਆਈ. ਰਾਜੇਸ ਕੁਮਾਰ ਪੁਲਿਸ ਵੈਰੀਫਿਕੇਸਨ ਮਾਮਲੇ ਵਿੱਚ ਉਸਦਾ ਪੱਖ ਲੈਣ ਲਈ 5000 ਰੁਪਏ ਦੀ ਮੰਗ ਕਰ ਰਿਹਾ ਹੈ। ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੋਸੀ ਏ.ਐਸ.ਆਈ. ਨੂੰ ਸਕਾਇਤਕਰਤਾ ਕੋਲੋਂ 5,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।
ਇਸੇ ਤਰ•ਾਂ ਇਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜਲਿ•ੇ ਦੀ ਪੁਲਿਸ ਪੋਸਟ ਥੋਡਾ ਵਿਖੇ ਤਾਇਨਾਤ ਏ.ਐਸ.ਆਈ. ਮਹਿਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜਮ ਏ.ਐਸ.ਆਈ. ਨੂੰ ਅੱਡਾ ਨੂਰਦੀ ਜਲਿ•ਾ ਤਰਨਤਾਰਨ ਦੇ ਬਲਦੇਵ ਸਿੰਘ ਮਹੰਤ ਦੀ ਸਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਸਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਇਲਜਾਮ ਲਗਾਇਆ ਹੈ ਕਿ ਏ.ਐਸ.ਆਈ. ਮਹਿਲ ਸਿੰਘ ਉਸ ਨੂੰ ਉਸ ਡੇਰੇ, ਜਿਥੋ ਉਸ ਨੂੰ ਬੇਦਖਲ ਕੀਤਾ ਗਿਆ ਸੀ, ਵਿੱਚ ਸੁਰੱਖਿਅਤ ਵਾਪਸੀ ਦੀ ਇਜਾਜਤ ਦੇਣ ਅਤੇ ਇਸ ਦੇ ਰਿਸ਼ਤੇਦਾਰਾਂ ਨਾਲ ਸਮਝੌਤਾ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੋਸੀ ਏ.ਐਸ.ਆਈ. ਨੂੰ ਸਕਾਇਤਕਰਤਾ ਕੋਲੋਂ 10,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।
ਉਨ•ਾਂ ਦੱਸਿਆ ਕਿ ਭ੍ਰਿਸਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਤਿੰਨਾਂ ਮੁਲਜਮਾਂ ਖਲਾਫ ਕ੍ਰਮਵਾਰ ਵੀ.ਬੀ ਥਾਣਾ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਅਗਲੇਰੀ ਕਰਵਾਈ ਜਾਰੀ ਹੈ।