← ਪਿਛੇ ਪਰਤੋ
ਨਵੀਂ ਦਿੱਲੀ, 23 ਜਨਵਰੀ 2020 - ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ ਅਤੇ ਹੁਣ ਤੱਕ ਇਸ ਵਾਇਰਸ ਕਾਰਨ ਚੀਨ 'ਚ 17 ਮੌਤਾਂ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਇਸ ਵਾਇਰਸ ਕਾਰਨ ਚੀਨ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੀਨ ਦੇ 1.11 ਕਰੋੜ ਦੀ ਆਬਾਦੀ ਵਾਲੇ ਸ਼ਹਿਰ ਵੁਹਾਨ 'ਚ ਟਰੈਵਲ ਕਰਨ 'ਤੇ ਰੋਕ ਲਾ ਦਿੱਤੀ ਗਈ ਹੈ ਅਤੇ ਜਿਸ ਕਾਰਨ ਪੂਰੇ ਸ਼ਹਿਰ 'ਚ ਦੀ ਆਵਾਜਾਈ ਬੰਦ ਹੈ ਅਤੇ ਨਾਲ ਹੀ ਹਵਾਈ ਯਾਤਰਾ ਵੀ ਰੋਕ ਦਿੱਤੀ ਗਈ ਹੈ। ਇਸ ਤੋਂ ਬਿਨਾਂ ਪਬਲਿਕ ਟ੍ਰਾਂਸਪੋਰਟ ਬੱਸਾਂ ਅਤੇ ਟ੍ਰੇਨਾਂ ਵੀ ਰੋਕ ਦਿੱਤੀਆਂ ਗਈਆਂ ਹਨ। ਜਦੋਂ ਕਿ ਪੂਰੇ ਸ਼ਹਿਰ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਬਿਨਾਂ ਚੀਨ ਦੀ ਸਰਕਾਰ ਨੇ ਵੁਹਾਨ ਸ਼ਹਿਰ ਨੂੰ ਦੁਨੀਆਂ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਟੂਰਿਸਟਾਂ ਨੂੰ ਵੀ ਉੱਥੇ ਜਾਣ ਤੋਂ ਮਨਾਂ ਕਰ ਦਿੱਤਾ ਹੈ ਅਤੇ ਉੱਥੋਂ ਦੇ ਵਸਨੀਕਾਂ ਨੂੰ ਵੀ ਕਿਤੇ ਹੋਰ ਨਾ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਬਿਨਾਂ ਅਜਿਹੇ ਸਾਰੇ ਹੀ ਬਜ਼ਾਰ ਬੰਦ ਕਰ ਦਿੱਤੇ ਗਏ ਹਨ ਜਿੱਥੇ ਜਾਨਵਰਾਂ ਦੀ ਵਿਕਰੀ ਹੁੰਦੀ ਹੈ।
Total Responses : 189