← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 23 ਜਨਵਰੀ 2020 - ਲੁਧਿਆਣਾ ਪੁਲਿਸ ਵੱਲੋਂ ਇੱਕ ਖਤਰਨਾਕ ਗੈਂਗਸਟਰ ਗੁਰਦੀਪ ਸਿੰਘ ਦੀਪਾ ਢੰਡਾਰੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੁਲਜ਼ਮ 'ਤੇ ਵੱਖ-ਵੱਖ ਮਾਮਲਿਆਂ 'ਚ ਵੱਖ-ਵੱਖ ਥਾਣਿਆਂ 'ਚ ਕਈ ਕੇਸ ਦਰਜ ਹਨ। ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਮੁਲਜ਼ਮ ਕੋਲੋਂ ਇੱਕ 32 ਬੋਰ ਦਾ ਪਿਸਤੌਲ, 12 ਜਿੰਦਾ ਰੌਂਦ, ਜਾਅਲੀ ਆਰ.ਸੀ. ਨਾਲ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਉਸ 'ਤੇ ਸ਼ਹਿਰ ਦੇ ਵੱਖ-ਵੱਖ ਥਾਣਿਆਂ 'ਚ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਕਰਨ ਦੇ ਕੇਸ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੇ ਕਰਨ ਦਾ ਵੀ ਆਦੀ ਹੈ। ਪੁਲਿਸ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਉਸ ਤੋਂ ਸਖਤੀ ਨਾਲ ਪੁੱਛ-ਗਿੱਛ ਕਰੇਗੀ।
Total Responses : 933