ਮਨਪ੍ਰੀਤ ਸਿੰਘ ਜੱਸੀ
- ਕੈਬਿਨਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲਹਿਰਾਉਣਗੇ ਕੌਮੀ ਤਿਰੰਗਾ
ਅੰਮ੍ਰਿਤਸਰ, 24 ਜਨਵਰੀ 2020 - ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁਲ ਡ੍ਰੈਸ ਰਿਹਰਸਲ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਸ਼ਿਵਦੁਲਾਰ ਸਿੰਘ ਢਿਲੋ ਅਤੇ ਪੁਲਿਸ ਕਮਿਸ਼ਨਰ ਸ: ਸੁਖਚੈਨ ਸਿੰਘ ਗਿੱਲ ਨੇ ਫੁਲ ਡ੍ਰੈਸ ਰਿਹਰਸਲ ਦਾ ਜਾਇਜਾ ਲਿਆ। ਫੁਲ ਡ੍ਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਪ੍ਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਸ੍ਰ: ਸੁਖਬਿੰਦਰ ਸਿੰਘ ਸਰਕਾਰੀਆ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ,ਜਲ ਸਰੋਤ ,ਮਾਈਨਿੰਗ ਤੇ ਜੀਓਲੋਜੀ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਸ ਮੌਕੇ ਆਜਾਦੀ ਗੁਲਾਟੀਏ ਉਨ੍ਹਾਂ ਦੇ ਪਰਿਵਾਰਾਂ ਅਤੇ ਸਮਾਜ ਖੇਤਰ ਵਿਚ ਵਿਲੱਖਣ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ -ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸ਼ਾਉਣੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗ ਦੇ ਅਧਿਕਾਰੀਆਂ ਅਤੇ ਗਣਤੰਤਰ ਦਿਵਸ ਵਿੱਚ ਹਿੱਸਾ ਲੈ ਰਹੇ ਸਕੂਲ ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ ਅਦੇ ਹਦਾਇਤ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੋਈ ਕਮੀ ਪੇਸ਼ੀ ਨਹੀਂ ਹੋਣੀ ਚਾਹੀਣੀ । ਉਨ੍ਹਾਂ ਕਿਹਾ ਕਿ ਇਸ ਮਹਾਨ ਦਿਵਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ਤੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਜੀਓਜੀ, ਵੱਖ ਵੱਖ ਸਕੂਲਾਂ ਦੇ ਬੈਂਡ ਤੇ ਸਕਾਊਟਸ, ਐਨ.ਸੀ.ਸੀ. ਦੀ ਸੈਕੰਡ ਪੰਜਾਬ ਏਅਰ ਸਕੈਡਨ, ਸੈਕੰਡ ਪੰਜਾਬ ਨੇਵਲ, ਫਸਟ ਪੰਜਾਬ ਬਟਾਲੀਅਨ, ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਬੱਚੇ ਪ੍ਰੇਡ ਦਾ ਹਿੱਸਾ ਹੋਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਿੰਮਾਸੂ ਅਗਰਵਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਅਨਮਜੋਤ ਕੌਰ, ਐਸ ਡੀ ਐਮ ਸ਼੍ਰੀ ਵਿਕਾਸ ਹੀਰਾ ਅਤੇ ਸ੍ਰੀ ਸ਼ਿਵਰਾਜ ਸਿੰਘ ਬੱਲ,ਸ਼੍ਰੀ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਸ: ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਗਰੁੱਪ ਕੈਪਟਨ ਲਲਿਤ ਭਾਰਦਵਾਜ, ਐਸ ਬੀ ਸਿੰਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।