← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 25 ਜਨਵਰੀ ਜ਼ਿਲ੍ਹਾ ਮੈਜਿਸਟਰੇਟ ਸ. ਮਨਪ੍ਰੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਗਣਤੰਤਰ ਦਿਵਸ ਸਮਾਰੋਹ ਵਾਲੀਆਂ ਜਗ੍ਹਾਂ ਦੇ ਨਜਦੀਕ ਯੂ.ਏ.ਵੀ.ਐਸ/ਡਰੋਨਸ ਆਦਿ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਜਨਵਰੀ ਅਤੇ 26 ਜਨਵਰੀ 2020 ਨੂੰ ਲਾਗੂ ਰਹਿਣਗੇ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 26 ਜਨਵਰੀ 2020 ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾਣਾ ਹੈ। ਇਸ ਮੌਕੇ ਆਮ ਲੋਕਾਂ ਦਾ ਕਾਫੀ ਇੱਕਠ ਹੋਣ ਦੀ ਸੰਭਾਵਨਾ ਹੈ। ਇਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਬੂ ਰਖਣ ਲਈ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।
Total Responses : 188