ਨਵੀਂ ਦਿੱਲੀ, 25 ਜਨਵਰੀ 2020 - ਗਣਤੰਤਰ ਦਿਵਸ ਤੋਂ ਪਹਿਲਾਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ 'ਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਹੋ ਰਹੀ ਹੈ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਅੱਤਵਾਦੀਆਂ ਨੂੰ ਤਿੰਨ ਪਾਸਿਆਂ ਤੋਂ ਘੇਰਾ ਪਾ ਲਿਆ ਹੈ।
ਖਬਰਾਂ ਮਿਲ ਰਹੀਆਂ ਹਨ ਕਿ ਅਜੇ ਵੀ ਦੋਵਾਂ ਪਾਸਿਆ ਤੋਂ ਗੋਲੀਬਾਰੀ ਹੋ ਰਹੀ ਹੈ ਅਤੇ ਫੌਜ ਨੇ ਇਲਾਕੇ ਨੂੰ ਚਾਰੇ ਪਾਸਿਆਂ ਘੇਰ ਕੇ ਨਾਕਾਬੰਦੀ ਕਰ ਦਿੱਤੀ ਹੈ। ਇਹ ਵੀ ਖਬਰਾਂ ਮਿਲ ਰਹੀ ਹੈ ਕਿ ਅੱਤਵਾਦੀ ਇੱਕ ਘਰ ;ਚ ਲੁਕੇ ਹੋਏ ਹਨ ਅਤੇ ਫੌਜ ਨੇ ਉਸ ਘਰ ਦੇ ਆਲੇ-ਦੁਆਲੇ ਦੇ ਗਰ ਖਾਲੀ ਕਰਵਾ ਲਏ ਹਨ।